ਪਿੰਡ ਜਹੂਰਾ ਵਿਖੇ ਲੋਕਾਂ ਨੇ ਕੋਰੋਨਾ ਮਹਾਮਾਰੀ ਦੇ ਖਾਤਮੇ ਦੀ ਕੀਤੀ ਅਰਦਾਸ

ਬੁੱਲੋਵਾਲ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਗੁਰਦੁਆਰਾ ਸਾਹਿਬ ਗੁਰੂ ਕਲਗੀਧਰ ਸਭਾ ਜਹੂਰਾ ਵਿੱਚ ਪਿੰਡ ਦੀਆਂ ਸੰਗਤਾਂ ਵੱਲੋ ਕੋਰੋਨਾ ਮਹਾਮਾਰੀ ਦੇ ਖ਼ਾਤਮੇ ਦੀ ਅਰਦਾਸ ਲਈ ਧਾਰਮਕ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਧਾਰਮਕ ਦੀਵਾਨ ਵਿੱਚ ਰਾਗੀ ਜੱਥੇ ਅਤੇ ਗ੍ਰੰਥੀ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ| ਇਸ ਦੌਰਾਨ ਸਮੂਹ ਸੰਗਤਾਂ ਨੇ ਸਰਬੱਤ ਦੇ ਭਲੇ ਅਤੇ ਮਹਾਮਾਰੀ ਦੇ ਖ਼ਾਤਮੇ ਲਈ ਅਰਦਾਸ ਕੀਤੀ।

Advertisements

ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਮਹਾਮਾਰੀ ਦੀ ਇਸ ਔਖੀ ਘੜੀ ਵਿੱਚ ਸੰਗਤਾਂ ਨੂੰ ਸਿੱਖ ਧਰਮ ਦਾ ਦੀਆਂ ਸਿੱਖਿਆਵਾਂ ਅਤੇ ਫਲਸਫੇ ਦਾ ਓਟ ਆਸਰਾ ਲੈਕੇ ਜਰੂਰਤਮੰਦ ਲੋਕਾਂ ਦੀ ਮਦਦ ਕਰਨ ਦੀ ਪ੍ਰੇਰਨਾ ਵੀ ਦਿੱਤੀ ਗਈ| ਇਸ ਸਮਾਗਮ ਦੌਰਾਨ ਕੋਵਿਡ-19 ਸੰਬੰਧੀ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਜ਼ਿਆਦਾ ਇਕੱਠ ਨਹੀਂ ਕੀਤਾ ਗਿਆ। ਇਸ ਮੌਕੇ ਰਤਨ ਸਿੰਘ,ਕੁਲਬੀਰ ਸਿੰਘ,ਰਣਜੀਤ ਸਿੰਘ, ਤਰਸੇਮ ਸਿੰਘ, ਹਰਭਜਨ ਸਿੰਘ ਸਾਬੀ, ਗੁਰਦੇਵ ਸਿੰਘ, ਮਨਦੀਪ ਸਿੰਘ ਅਤੇ ਪਿੰਡ ਦੀਆਂ ਸੰਗਤਾਂ ਨੇ ਹਾਜ਼ਰੀ ਸਨ।

LEAVE A REPLY

Please enter your comment!
Please enter your name here