36 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਮਗਰੋਂ ਫਿਰੋਜ਼ਪੁਰ ਰੇਲਵੇ ਦੇ ਸਪੈਸ਼ਲ ਡਰਾਈਵਰ ਸੁਖਦੇਵ ਸਿੰਘ ਸੇਵਾਮੁਕਤ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਫਿਰੋਜ਼ਪੁਰ ਮੰਡਲ ਤੋਂ ਰੇਲਵੇ ਦੇ ਸਪੈਸ਼ਲ ਡਰਾਈਵਰ ਦੇ ਅਹੁਦੇ ‘ਤੇ ਫਿਰੋਜ਼ਪੁਰ ਵਿਖੇ ਤਾਇਨਾਤ ਸ. ਸੁਖਦੇਵ ਸਿੰਘ ਵਿਭਾਗ ਵਿੱਚ ਆਪਣੀਆਂ ਸ਼ਾਨਦਾਰ 36 ਸਾਲ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਗਏ। ਉਨਾਂ ਦੇ ਸਨਮਾਨ ਵਿਚ ਸਾਥੀ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੰਦੇ ਹੋਏ ਰਸਮੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐਨ.ਆਰ.ਐਮ.ਯੂ. ਦੇ ਪ੍ਰਧਾਨ ਸ਼੍ਰੀ ਜਨਕ ਰਾਜ ਸ਼ਰਮਾ ਵੱਲੋਂ ਸਪੈਸ਼ਲ ਡਰਾਈਵਰ ਸ. ਸੁਖਦੇਵ ਸਿੰਘ ਦੀਆਂ ਵਿਭਾਗ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਨੇ ਬਹੁਤ ਹੀ ਮਿਹਨਤ, ਤਨਦੇਹੀ ਅਤੇ ਸ਼ਿੱਦਤ ਨਾਲ ਹਮੇਸ਼ਾ ਕੰਮ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਈ ਹੈ।

Advertisements

ਉਨ੍ਹਾਂ ਦੱਸਿਆ ਕਿ ਸ. ਸੁਖਦੇਵ ਸਿੰਘ ਫਿਰੋਜ਼ਪੁਰ, ਜੀਂਦ, ਦਿੱਲੀ, ਬਠਿੰਡਾ ਅਤੇ ਲੁਧਿਆਣਾ ਵਿਖੇ ਤਾਇਨਾਤੀ ਦੌਰਾਨ ਡਿਊਟੀ ਪ੍ਰਤੀ ਪੂਰੀ ਤਰ੍ਹਾਂ ਸਮੱਰਪਿਤ ਰਹੇ ਅਤੇ ਅੱਜ ਉਹ ਬੇਦਾਗ ਅਤੇ ਸੁੱਚਾ ਸੇਵਾਕਾਲ ਪੂਰਾ ਕਰਨ ਉਪਰੰਤ ਫਿਰੋਜ਼ਪੁਰ ਤੋਂ ਸੇਵਾਮੁਕਤ ਹੋਏ ਹਨ। ਸਾਥੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਸ. ਸੁਖਦੇਵ ਸਿੰਘ ਨੇ ਆਪਣੇ ਸੇਵਾਕਾਲ ਦੌਰਾਨ ਦੇ ਮਿੱਠੇ ਯਾਦਗਾਰ ਪਲਾਂ ਨੂੰ ਯਾਦ ਕਰਦਿਆਂ ਸਾਥੀ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ  ਆਉਣ ਵਾਲੇ ਸਮੇਂ ਵਿਚ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਦੀ ਇੱਛਾ ਵੀ ਜ਼ਾਹਰ ਕੀਤੀ। ਇਸ ਮੌਕੇ ਰੇਲਵੇ ਦੇ ਅਧਿਕਾਰੀ/ਕਰਮਚਾਰੀ ਤੇ ਸੁਖਦੇਵ ਸਿੰਘ ਦੇ ਪਰਵਾਰਿਕ ਮੈਂਬਰ ਅਤੇ ਮਿੱਤਰ ਹਾਜ਼ਰ ਸਨ।

LEAVE A REPLY

Please enter your comment!
Please enter your name here