ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪ੍ਰਧਾਨਮੰਤਰੀ, ਕੇਂਦਰੀ ਮੰਤਰੀ ਤੇ ਸੂਬੇ ਦੇ ਮੰਤਰੀ ਦੇ ਨਾਮ ਭੇਜੇ ਮੰਗ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਦਸੂਹਾ– ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਭਾਗ ਨਾਲ ਸਬੰਧਿਤ ਕੇਂਦਰੀ ਮੰਤਰੀ ਅਤੇ ਸੂਬੇ ਦੇ ਮੰਤਰੀ ਦੇ ਨਾਮ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਗਏ । ਇਸ ਤੋਂ ਪਹਿਲਾਂ ਕਰੋਨਾ ਯੋਧਿਆਂ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਫਰੰਟ ਲਾਈਨ ਵਰਕਰ ਦੇ ਤੌਰ ਤੇ ਕੰਮ ਕਰਨ ਲਈ 50 ਲੱਖ ਰੁਪਏ ਬੀਮੇ ਵਜੋਂ ਦਿੱਤੇ ਜਾਣ। ਕਿਉਂਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਇਸ ਮਹਾਂਮਾਰੀ ਦੌਰਾਨ ਮਹੱਤਵਪੂਰਨ ਰੋਲ ਅਦਾ ਕੀਤਾ ਹੈ ।

Advertisements

ਉਹਨਾਂ ਮੰਗ ਕੀਤੀ ਕਿ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜ਼ਾ ਦਿੱਤਾ ਜਾਵੇ । ਸੇਵਾ ਮੁਕਤੀ ਸਮੇਂ ਪੈਨਸ਼ਨਰੀ ਅਤੇ ਹੋਰ ਬਣਦੇ ਲਾਭ ਦਿੱਤੇ ਜਾਣ । ਐਨਜੀਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਮੁੱਖ ਵਿਭਾਗ ਵਿੱਚ ਲਿਆਂਦਾ ਜਾਵੇ । ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੇ ਦਾ ਦਰਜ਼ਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਜਾਣ । ਇਹ ਸਮੇਂ ਬਲਵਿੰਦਰ ਕੌਰ ਲਗਾਣਾ,ਨਰਿੰਦਰ ਕੋਰ, ਕੁਲਵੰਤ ਕੌਰ ਆਦਿ ਆਗੂ ਮੌਜੂਦ ਸਨ ।

LEAVE A REPLY

Please enter your comment!
Please enter your name here