ਜਿਲੇ ਵਿੱਚ ਕੋਵਿਡ-19 ਦੇ ਨਵੇ 148 ਪਾਜੇਟਿਵ ਮਰੀਜ ਅਤੇ 04 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3778 ਨਵੇ ਸੈਪਲ ਲੈਣ  ਨਾਲ ਅਤੇ  3420  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 143 ਨਵੇ ਪਾਜੇਟਿਵ ਕੇਸ ਅਤੇ 05 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 148 ਨਵੇ ਪਾਜੇਟਿਵ ਮਰੀਜ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 26860  ਹੈ  ਅਤੇ ਬਾਹਰਲੇ ਜਿਲਿਆ  ਤੋ 1912 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 28772 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 578650  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 548740  ਸੈਪਲ  ਨੈਗਟਿਵ ਹਨ ।

Advertisements

ਜਦ ਕਿ 4361  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 509 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 922 ਹੈ । ਐਕਟਿਵ ਕੇਸਾ ਦੀ ਗਿਣਤੀ  1346 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 26504 ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 04 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290 ਮਰੀਜਾਂ ਲਈ ਉਪਲਬਧ ਬੈਡਾਂ ਵਿੱਚੋ 192 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ  14  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here