ਜਿਲੇ ਵਿੱਚ ਅੱਜ ਕੋਵਿਡ-19 ਦੇ ਨਵੇ 154 ਪਾਜੇਟਿਵ ਮਰੀਜ, 03 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3551 ਨਵੇ ਸੈਪਲ ਲੈਣ  ਨਾਲ ਅਤੇ  4029  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 148 ਨਵੇ ਪਾਜੇਟਿਵ ਕੇਸ ਅਤੇ 06 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 154 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27008  ਹੈ  ਅਤੇ ਬਾਹਰਲੇ ਜਿਲਿਆ  ਤੋ 1918 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 28926 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 582201  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 552601  ਸੈਪਲ  ਨੈਗਟਿਵ ਹਨ ।  ਜਦ ਕਿ 3883  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 529 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 925 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  1395  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 26606 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 04 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 195 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ  12  ਬੈਡ ਖਾਲੀ ਹਨ । 

ਉਹਨਾਂ ਇਹ ਵੀ ਦੱਸਿਆ ਕ 45 ਸਾਲਾ ਤੋ ਉਪਰ ਵਾਲੀ ਪਹਿਲੀ ਡੋਜ ਗਸੂਹਾਂ ਮੁਕੇਰੀਆ , ਹਾਜੀਪੁਰ ਦੇ ਰਾਧਾ ਸੁਆਮੀ ਸੰਤ ਸੰਗ ਘਰ ਵਚ ਲਗਾਈ ਜਾਵੇਗੀ ਅਤੇ ਹੁਸ਼ਿਆਰਪੁਰ ਦੇ ਸ਼ਹਿਰੀ  ਖੇਤਰ ਵਿੱਚ ਕਨਾਲ ਕਲੋਨੀ ਸਿਵ ਮੰਤਰ , ਕੇਸ਼ਵ ਮੰਦਰ, ਅਤੇ ਐਰ ਕੇ ਟਾਵਰ ਵਿਖੇ ਲਗਾਈ ਜਾਵੇਗੀ  ਉਹਨਾਂ ਇਹ ਵੀ ਕਿਹਾ ਕਿ ਕੋ ਜਿਨਾਂ ਦੀ ਕੋਵੈਕਸੀਨ ਦੀ ਦੂਜੀ ਡੋਜ ਅਜੇ ਨਹੀ  ਲਗੀ ਉਹ  ਕਨਾਲ ਕਲੋਨੀਦੇ  ਸਿਵ ਮੰਦਰ ਵਿੱਚ ਆ ਕੇ  ਲਗਵਾ ਸਕਦੇ ਹਨ । 

LEAVE A REPLY

Please enter your comment!
Please enter your name here