ਜਿਲੇ ਵਿੱਚ ਅੱਜ ਕੋਵਿਡ-19 ਦੇ ਨਵੇ 93 ਪਾਜੇਟਿਵ ਮਰੀਜ, 01 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3701 ਨਵੇ ਸੈਪਲ ਲੈਣ  ਨਾਲ ਅਤੇ  3033  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 87 ਨਵੇ ਪਾਜੇਟਿਵ ਕੇਸ ਅਤੇ 06 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 93 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27095  ਹੈ  ਅਤੇ ਬਾਹਰਲੇ ਜਿਲਿਆ  ਤੋ 1924 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29019 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 585902  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 555538  ਸੈਪਲ  ਨੈਗਟਿਵ ਹਨ ।  ਜਦ ਕਿ 4551 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 538 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 926 ਹੈ । ਐਕਟਿਵ ਕੇਸਾ ਦੀ ਗਿਣਤੀ  1086  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 27007 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 188 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ  18  ਬੈਡ ਖਾਲੀ ਹਨ । ਉਹਨਾਂ ਇਹ ਵੀ ਦੱਸਿਆ ਕ 45 ਸਾਲਾ ਤੋ ਉਪਰ ਵਾਲੀ ਪਹਿਲੀ ਡੋਜ ਦਸੂਹਾਂਲੰਗਰ ਪੁਰ ਗੁਰਦੁਆਰਾ , ਰਾਜਪੁਰ ਭਾਈਆ ਬਲਾਕ ਹਾਰਟਾ ਬਡਲਾ , ਬਸੀ ਕਲਾਂ ਚਬੇਵਾਲ ਦੇ ਰਾਧਾ ਸਵਾਮੀ ਸੰਤਸੰਗ ਘਰ ਵਿਚ ਲਗਾਈ ਜਾਵੇਗੀ ਅਤੇ ਹੁਸ਼ਿਆਰਪੁਰ ਦੇ ਸ਼ਹਿਰੀ  ਖੇਤਰ ਵਿੱਚ ਆਰ ਕੇ ਟਾਵਰ, ਕਿਸਵ ਮੰਦਰ , ਸਿਵ ਮੰਦਰ  ਕੈਨਾਲ ਕਲੋਨੀ ਵਿਖੇ ਲਗਾਈ ਜਾਵੇਗੀ

LEAVE A REPLY

Please enter your comment!
Please enter your name here