ਪੰਜਾਬ ਕਲੱਬ ਅਤੇ ਅਰੋਹਾਨਮ ਵਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਜਿਲਾ ਲਾਇਬ੍ਰੇਰੀ ਵਿੱਚ ਲਗਾਏ ਪੌਦੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਪੰਜਾਬ ਕਲੱਬ ਅਤੇ ਅਰੋਹਾਨਮ ਦੀ ਹੁਸ਼ਿਆਰਪੁਰ ਇਕਾਈ ਵਲੋਂ ਜਿਲ੍ਹਾ ਲਾਇਬ੍ਰੇਰੀ, ਹੁਸ਼ਿਆਰਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਜਾਵਟੀ ਪੋਦੇ ਲਗਾ ਕੇ ਜਿਲ੍ਹਾ ਲਾਇਬ੍ਰੇਰੀ ਦੇ ਸੁੰਦਰੀਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਤੇ 861 ਦਿਨਾਂ ਤੋਂ ਹੁਸ਼ਿਆਰਪੁਰ ਸ਼ਹਿਰ ਵਿੱਚ ਲੋਕਾਂ ਨੂੰ “ਆਪਣਾ ਕੂੜਾ ਆਪਣੀ ਜਿੰਮੇਵਾਰੀ” ਲਈ ਜਾਗਰੂਕ ਕਰਨ ਵਾਲੇ ਮਨੀ ਗੋਗੀਆ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਨੇ ਜਿਲ੍ਹਾ ਲਾਇਬ੍ਰੇਰੀ ਦੇ ਸੁੰਦਰੀਕਰਨ ਲਈ ਵੱਖ ਵੱਖ ਸੁਝਾਅ ਦਿੱਤੇ। ਇਸ ਦੇ ਨਾਲ ਹੀ ਰਾਹੁਲ ਧੀਮਾਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਸੰਸਥਾ ਵਲੋਂ ਜਿਲ੍ਹਾ ਲਾਇਬ੍ਰੇਰੀ ਦੇ ਵਿਹੜੇ ਵਿਚ 12 ਬੂਟੇ ਲਗਾਏ ਜਿਸ ਨੂੰ ਆਉਣ ਵਾਲੇ ਸਮੇਂ ਵਿੱਚ ਇੱਕ ਪਾਰਕ ਦੇ ਰੂਪ ਵਿਚ ਤਬਦੀਲ ਕੀਤਾ ਜਾਵੇਗਾ।

Advertisements

ਇਸ ਮੌਕੇ ਲਾਇਬ੍ਰੇਰੀ ਦੇ ਇੰਚਾਰਜ ਸਨਦੀਪ ਕੁਮਾਰ ਨੇ ਦੱਸਿਆ ਕਿ ਲਾਇਬ੍ਰੇਰੀ ਵਿਚ ਰੋਜ਼ਾਨਾ 10-12 ਬੱਚੇ ਵੱਖ ਵੱਖ ਪੇਪਰਾਂ ਦੀ ਤਿਆਰੀ ਕਰਨ ਲਈ ਰੋਜਾਨਾ ਆਉਂਦੇ ਹਨ। ਇਸ ਮੌਕੇ ਆਯੁਸ਼ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਅਜਿਹੀ ਮੁਹਿੰਮ ਨੂੰ ਅਗੇ ਵੀ ਜਾਰੀ ਰੱਖਣ ਦੀ ਬੇਨਤੀ ਕੀਤੀ। ਇਸ ਮੌਕੇ ਮਨਜੋਤ ਕੋਰ, ਅਭਿਸ਼ੇਕ ਜੈਨ, ਕਰਨ, ਓਪਿੰਦਰਜੀਤ, ਯੁਵਰਾਜ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here