ਜਿਲੇ ਵਿੱਚ ਕੋਵਿਡ-19 ਦੇ ਨਵੇ 150 ਪਾਜੇਟਿਵ ਮਰੀਜ, 03 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3170 ਨਵੇ ਸੈਪਲ ਲੈਣ  ਨਾਲ ਅਤੇ  4052  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 147 ਨਵੇ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 150 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27242 ਹੈ  ਅਤੇ ਬਾਹਰਲੇ ਜਿਲਿਆ  ਤੋ 1927 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29169 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 589072 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 559431 ਸੈਪਲ  ਨੈਗਟਿਵ ਹਨ ।  ਜਦ ਕਿ 3667ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 552  ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 929  ਹੈ । ਐਕਟਿਵ ਕੇਸਾ ਦੀ ਗਿਣਤੀ 1057  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 27183  ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 192 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ  17  ਬੈਡ ਖਾਲੀ ਹਨ । ਉਹਨਾਂ ਇਹ ਵੀ ਦੱਸਿਆ ਕਿ 45 ਸਾਲਾ ਤੋ ਉਪਰ ਵਾਲੀ ਪਹਿਲੀ ਡੋਜ ਹੁਸ਼ਿਆਰਪੁਰ ਦੇ ਸ਼ਹਿਰੀ  ਖੇਤਰ ਵਿੱਚ ਆਰ. ਕੇ. ਟਾਵਰ, ਕੇਸਿਵ ਮੰਦਰ , ਸਿਵ ਮੰਦਰ  ਕੈਨਾਲ ਕਲੋਨੀ ਵਿਖੇ ਲਗਾਈ ਜਾਵੇਗੀ ਬਾਕੀ ਜਿਲੇ ਵਿਚ ਐਸ ਐਮ ਉਜ ਆਪਣੇ ਪੱਧਰ ਤੇ ਜਗਾਂ ਦਾ ਨਿਰੀਖਣ ਕਰਕੇ ਵੈਕਸੀਨ ਲਗਾਵਾਉਣਗੇ ।

LEAVE A REPLY

Please enter your comment!
Please enter your name here