ਪੇ-ਕਮਿਸ਼ਨ ਦੀ ਰਿਪੋਰਟ ਨੂੰ ਟਾਲਣ ਦੇ ਸਰਕਾਰ ਦੇ ਫ਼ੈਸਲੇ ਦਾ ਡੱਟ ਕੇ ਵਿਰੋਧ ਕਰੇਗੀ: ਰਾਮ ਸ਼ਰਨ

ਦਸੂਹਾ (ਦ ਸਟੈਲਰ ਨਿਊਜ਼)। ਰਿਪੋਰਟ- ਮਨੂ ਰਾਮਪਾਲ। ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਵੱਲੋਂ ਇਕ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਸਕੱਤਰ ਸਰਕਲ ਹੁਸ਼ਿਆਰਪੁਰ ਰਾਮ ਸ਼ਰਨ ਪਾ੍ਸ਼ਰ ਹੇਠ ਕੀਤੀ ਗਈ। ਜਿਸ ਵਿੱਚ ਸਾਰੀ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਪੇ ਕਮਿਸ਼ਨ ਨੂੰ ਟਾਲਣ ਦੇ ਫੈਸਲੇ ਦਾ ਜੋਰਦਾਰ ਵਿਰੋਧ ਕੀਤਾ ਗਿਆ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਇੰਜੀਨੀਅਰ ਪਰਮਜੀਤ ਸਿੰਘ ਦਸੂਹਾ ਦੁਆਰਾ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ ਗਈ।

Advertisements

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੇ ਮੁਲਾਜ਼ਮਾਂ ਮਜ਼ਦੂਰਾਂ ਤੇ ਹੋਰ ਮਿਹਨਤਕਸ਼ ਲੋਕਾਂ ਨਾਲ ਝੂਠੇ ਵਾਦੇ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੰਜਾਬ ਦੇ ਮੁਲਾਜ਼ਮਾਂ ਦਾ ਡੀਏ ਜਾਮ ਕਰਕੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਬਾਰ ਬਾਰ ਅੱਗੇ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਹੀ ਪਾਵਰਕਾਮ/ ਟਰਾਂਸਕੋ ਦੀ ਮੈਨੇਜਮੈਂਟ ਵੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਨਾਦਰਸ਼ਾਹੀ ਫੁਰਮਾਨ ਰਾਹੀਂ ਪਾਵਰਕੌਮ ਅਤੇ ਟਰਾਂਸਕੋ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਨਵੀਂ ਭਰਤੀ ਦੀ ਬਜਾਏ ਸਰਕਾਰੀ ਥਰਮਲ ਪਲਾਂਟਾਂ ਦੀਆਂ ਹਜ਼ਾਰਾਂ ਪੋਸਟਾਂ ਖਤਮ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਇਨਾਂ ਫੈਸਲਿਆਂ ਦਾ ਦਾ ਡਟ ਕੇ ਵਿਰੋਧ ਕਰੇਗੀ ਅਤੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਕਿਉਂਕਿ ਸਰਕਾਰ ਮੁਲਾਜ਼ਮਾਂ ਨੂੰ ਸੰਘਰਸ਼ ਲਈ ਮਜਬੂਰ ਕਰ ਰਹੀ ਹੈ।

ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਸਮੁੱਚੀ ਜਥੇਬੰਦੀ ਵੱਲੋਂ ਪੰਜਾਬ ਦੀਆਂ ਸੰਘਰਸ਼ਸੀਲ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਸਰਕਾਰ ਅਤੇ ਖ਼ਾਸ ਕਰਕੇ ਨਿਕੰਮੇ ਵਿੱਤ ਮੰਤਰੀ ਦੀਆਂ ਨੀਤੀਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਸਾਰੇ ਮੁਲਾਜ਼ਮ ਇੱਕਜੁੱਟ ਹੋ ਕੇ ਸੰਘਰਸ਼ ਕਰਨ ਤਾਂ ਕਿ ਆਪਣਾ ਕਾਟੋ-ਕਲੇਸ਼ ਖਤਮ ਕਰਕੇ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਮਜਬੂਰ ਹੋ ਜਾਵੇ ਅਤੇ ਆਉਣ ਵਾਲੀਆ ਵਿਧਾਨ ਸਭਾ ਦੀਆਂ ਇਲੈਕਸ਼ਨਾਂ ਵਿਚ ਵੀ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਡਟ ਕੇ ਪਹਿਰਾ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਮੰਡਲ ਦਸੂਹਾ ਪ੍ਰਧਾਨ ਸ਼ਿੰਗਾਰਾ ਸਿੰਘ,ਠਾਕਰ ਸੁਰਿੰਦਰ ਸਿੰਘ, ਅਮਿ੍ਤ ਪਾਲ, ਰਾਜਿੰਦਰ ਸਿੰਘ ਮੁਕੇਰੀਆਂ,ਨਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਸੁਰਿੰਦਰ ਸਿੰਘ ਟੇਰਕਿਆਣਾ, ਜਗਰੂਪ ਸਿੰਘ, ਰਜਿੰਦਰ ਸਿੰਘ ਦਸੂਹਾ, ਮਨਜੀਤ ਸਿੰਘ,ਧੰਨਵੰਤ ਸਿੰਘ ਅਤੇ ਦਵਿੰਦਰ ਸਿੰਘ ਆਦਿ ਵੀ ਸ਼ਾਮਲ ਹੋਏ।

LEAVE A REPLY

Please enter your comment!
Please enter your name here