ਠੇਕਾ ਕਾਮਿਆਂ ਵੱਲੋਂ 9 ਜੂਨ ਪਟਿਆਲੇ ਵੱਲ ਕੂਚ ਕਰਨ ਦਾ ਐਲਾਨ, ਲਿਖ ਕੇ ਫ਼ੈਸਲੇ ਕਰਨ ਤੋਂ ਭੱਜੀ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ

ਹੋਸ਼ਿਆਰਪੁਰ: ਪਾਵਰਕਾਮ ਐੰਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਿਛਲੇ ਦਿਨੀਂ ਪਟਿਆਲਾ ਹੈੱਡ ਆਫਿਸ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਪ੍ਰਦਰਸ਼ਨ ਕੀਤਾ ਗਿਆ ਜੋ ਕਿ ਦੋ ਦਿਨ ਲਗਾਤਾਰ ਦਿਨ ਰਾਤ ਜਾਰੀ ਰਿਹਾ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਪਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਰਜੇਸ਼ ਕੁਮਾਰ ਚੌਧਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ ਐੱਚ ਬੀ ਠੇਕਾ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਿਛਲੇ ਦਿਨੀਂ ਪਟਿਆਲਾ ਹੈੱਡ ਆਫਿਸ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਪਾਵਰਕੌਮ ਮੈਨੇਜਮੈਂਟ ਅਧਿਕਾਰੀਆਂ ਨਾਲ ਜਥੇਬੰਦੀ ਆਗੂਆਂ ਨਾਲ ਦੋ ਵਾਰ ਲਗਾਤਾਰਤਾ ਵਿੱਚ ਬੈਠਕ ਹੋਈ ।

Advertisements

ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜਾਏ’ ਪਰਚੇ ਪਾ ਸੰਘਰਸ਼ ਨੂੰ ਕਮਜੋਰ ਕਰਨਾ ਚਾਹੁੰਦੀ ਜੋ ਕਿ ਨਿਖੇਧੀ ਵੀ ਹੈ ਤੇ ਚਿਤਾਵਨੀ ਵੀ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ ਸੰਘਰਸ਼ ਜਾਰੀ ਰਹੁ ਬਲਿਹਾਰ ਸਿੰਘ

ਜਿਸ ਵਿਚ ਮੰਗਾਂ ਨੂੰ ਹੱਲ ਕਰਨ ਦਾ ਲਿਖਤੀ ਫ਼ੈਸਲਾ ਵੀ ਹੋਇਆ। ਜਿਸ ਨੂੰ ਮਿਤੀ 5 ਜੂਨ 2021 ਨੂੰ ਲਾਗੂ ਕਰਨ ਬਾਰੇ ਸਹਿਮਤੀ ਬਣੀ ਤੇ ਤਿੰਨ ਮਹੀਨੇ ਬਾਅਦ ਵਰਕਓਡਰ ਜਾਰੀ ਕਰਨ ਕਰ ਪੁਰਾਣੇ ਕਾਮਿਆਂ ਨੂੰ ਰੱਖਣ ਤੇ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਕ ਮੈਂਬਰ ਨੂੰ ਮੁਆਵਜ਼ਾ ਤੇ ਆਨਲਾਈਨ ਹਾਜ਼ਰੀ ਨੂੰ ਬੰਦ ਕਰਨ ਬਾਰੇ ਲਿਖਤੀ ਮੀਟਿੰਗ ਦਾ ਸਮਾਂ ਦਿੱਤਾ । ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਆਪਣੇ ਧਰਨੇ ਨੂੰ ਸਮਾਪਤ ਕਰ ਦਿੱਤਾ ਗਿਆ । ਪਰ ਦੂਸਰੇ ਦਿਨ ਜਦੋਂ ਕਾਮੇ ਆਪਣੀ ਡਿਊਟੀ ਲਈ ਦਫਤਰਾਂ ਕੰਪਲੇਟ ਸੈਂਟਰਾਂ ਤੇ ਗਏ ਤਾਂ ਠੇਕੇਦਾਰ ਕੰਪਨੀਆਂ ਅਤੇ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਗਰੁੱਪ ਇੰਸ਼ੋਰੈਂਸ ਦਾ ਨਾ ਹੋਣਾ ਠੇਕੇਦਾਰਾਂ ਵੱਲੋਂ ਟੈਂਡਰ ਨੂੰ ਦੋ ਮਹੀਨੇ ਦਾ ਨਾਂ ਲੈਣਾ ਵਰਗੀਆਂ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਬਾਤਾਂ ਹੋਈਆਂ । ਜਿਸ ਦੇ ਕਾਰਨ ਕੋਈ ਵੀ ਠੇਕਾ ਕਾਮਾ ਡਿਊਟੀ ਜੁਆਇਨ ਨਾ ਕਰ ਸਕਿਆ, ਜਿਸ ਦੇ ਕਾਰਨ ਠੇਕਾ ਕਾਮਿਆਂ ਵਿੱਚ ਭਾਰੀ ਰੋਸ ਦੇਖਣ ਨੂੰ ਵੀ ਮਿਲਿਆ । ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪਟਿਆਲਾ ਵੱਲੋਂ ਕਾਮਿਆਂ ਦੇ ਸੰਘਰਸ਼ ਨੂੰ ਰੋਕਣ ਦੀਆਂ ਤਰ੍ਹਾਂ ਤਰ੍ਹਾਂ ਚਾਲਾਂ ਦੇ ਬਾਵਜੂਦ ਕਾਮਿਆਂ ਤੇ ਝੂਠੇ ਪਰਚੇ ਹੋਣ ਦੀਆਂ ਅਖ਼ਬਾਰਾਂ ਰਾਹੀਂ ਬਿਆਨ ਜਾਰੀ ਕੀਤੇ ਗਏ ਅਤੇ ਹਮਾਇਤੀਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ।

ਜਿਸ ਦੀ ਜਥੇਬੰਦੀ ਵੱਲੋਂ ਪੁਰਜ਼ੋਰ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਕਾਮਿਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ, ਨਹੀਂ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਦੁਬਾਰਾ ਫਿਰ 9 ਜੂਨ ਨੂੰ ਪਟਿਆਲੇ ਵੱਲ ਕੂਚ ਕੀਤਾ ਜਾਵੇਗਾ ਤੇ ਪੁਲਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਨੇ ਚਿਤਾਵਨੀ ਵੀ ਦਿੱਤੀ ਕਿ ਹਾਦਸਾਗ੍ਰਸਤ ਕਾਮਿਆਂ ਦੇ ਜ਼ਖ਼ਮਾਂ ਤੇ ਨਮਕ ਛਿੜਕ ਉਨ੍ਹਾਂ ਨੂੰ ਜੇਲ੍ਹਾਂ ਚ ਡੱਕੇ ਅਤੇ ਠੇਕਾ ਕਾਮੇ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਵੀ ਜੇਲ੍ਹਾਂ ਚ ਡੱਕੇ ਤੇ ਜੇਲ੍ਹਾਂ ਵਿੱਚ ਵੀ ਸੰਘਰਸ਼ ਜਾਰੀ ਰਹੇਗਾ। ਸਰਕਾਰ ਦੀਆਂ ਕਰਤੂਤਾਂ ਦਾ ਪਰਦਾਫਾਸ਼ ਕੀਤਾ ਜਾਵੇਗਾ ਲੋੜ ਪੈਣ ਤੇ ਜਥੇਬੰਦੀ ਤਿੱਖੇ ਤੋਂ ਤਿੱਖੇ ਸੰਘਰਸ਼ ਕਰਨ ਲਈ ਵੀ ਮਜਬੂਰ ਹੋਵੇਗੀ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਹੋਵੇਗੀ ਉਨ੍ਹਾਂ ਪ੍ਰੈੱਸ ਰਾਹੀਂ ਵੀ ਅਪੀਲ ਕੀਤੀ ਅਤੇ ਚੇਅਰਮੈਨ ਨੂੰ ਵੀ ਪੱਤਰ ਜਾਰੀ ਕੀਤਾ ਕਿ ਕਾਮਿਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ।

LEAVE A REPLY

Please enter your comment!
Please enter your name here