ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਵੱਲੋਂ ਕਲਾ ਦਾ ਕਾਬਲੇਤਾਰੀਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 6 ਜੂਨ: ਸਰਕਾਰੀ ਸਕੂਲਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਵੈ ਇੱਛਾ ਨਾਲ ਲਗਾਏ ਜਾ ਰਹੇ ਆਨਲਾਈਨ ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆ ਰਹੀ ਹੈ।

Advertisements

ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪ ਲਗਾਏ ਜਾ ਰਹੇ ਹਨ।ਸਮਰ ਕੈਂਪਾਂ ਦੇ ਮਹੱਤਵ ਬਾਰੇ ਦੱਸਦਿਆਂ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਰਾਬਤੇ ਦੀ ਲਗਾਤਾਰਤਾ ਖਾਸ ਕਰਕੇ ਮਹਾਂਮਾਰੀ ਦੇ ਸਮੇਂ ਦੌਰਾਨ ਸਮਰ ਕੈਂਪ ਸਮੇਂ ਦੀ ਮੁੱਖ ਜਰੂਰਤ ਹੈ।ਉਹਨਾਂ ਦੱਸਿਆ ਕਿ ਸਵੈ ਇੱਛਾ ਨਾਲ ਲਗਾਏ ਜਾ ਰਹੇ ਸਮਰ ਕੈਂਪ ਦੇ ਦਿਨਾਂ ਦੀ ਗਿਣਤੀ ਅਤੇ ਸਮਾਂ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਨੁਸਾਰ ਆਪਣੇ ਪੱਧਰ ‘ਤੇ ਹੀ ਨਿਸ਼ਚਤ ਕੀਤਾ ਜਾਂਦਾ ਹੈ।ਇਹਨਾਂ ਆਨਲਾਈਨ ਕੈਂਪਾਂ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ, ਕਵਿਤਾ/ ਗੀਤ ਗਾਇਨ, ਸੁੰਦਰ ਲਿਖਾਈ, ਪੇਂਟਿੰਗ, ਮਿੱਟੀ ਤੋਂ ਮੂਰਤੀਆਂ/ਆਕ੍ਰਿਤੀਆਂ ਬਣਾਉਣ, ਲੜਕੀਆਂ ਵੱਲੋਂ ਮਹਿੰਦੀ ਲਗਾਉਣ,ਲੜਕਿਆਂ ਵੱਲੋਂ ਦਸਤਾਰ ਸਜਾਉਣ, ਸਰੀਰਕ ਫਿਟਨੈੱਸ ਵਜੋਂ ਯੋਗ ਅਤੇ ਰੱਸੀ ਟੱਪਣ ਆਦਿ ਕ੍ਰਿਆਵਾਂ ਕੀਤੀਆਂ ਜਾ ਰਹੀਆਂ ਹਨ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਮੇਂ ਸਮੇਂ ‘ਤੇ ਜਿਲ੍ਹਾ ਅਤੇ ਸਟੇਟ ਪੱਧਰ ਦੇ ਅਧਿਕਾਰੀਆਂ ਸਮੇਤ ਗੁਣਾਤਮਕ ਸੁਧਾਰਾਂ ਲਈ ਕੰਮ ਕਰਦੀਆਂ ਟੀਮਾਂ ਵੱਲੋਂ ਵੀ ਆਨਲਾਈਨ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਜਾਂਦੀ ਹੈ।

ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਦੱਸਿਆ ਕਿ ਸਮਰ ਕੈਂਪਾਂ ਦੀਆਂ ਗਤੀਵਿਧੀਆਂ ਜਿੱਥੇ ਬਾਲ ਮਨਾਂ ਅੰਦਰ ਛੁਪੀਆਂ ਕੋਮਲ ਕਲਾਵਾਂ ਦੇ ਉਭਾਰ ਅਤੇ ਨਿਖਾਰ ਦਾ ਅਵਸਰ ਬਣ ਰਹੀਆਂ ਹਨ,ਉੱਥੇ ਹੀ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਵੀ ਸਬੱਬ ਬਣ ਰਹੀਆਂ ਹਨ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਸਮਰ ਕੈਂਪਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਬਪੱਖੀ ਵਿਕਾਸ ਵਿੱਚ ਮੱਦਦਗਾਰ ਸਿੱਧ ਹੋਣਗੀਆਂ।ਕੈਂਪਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਕੋਰੋਨਾ ਹਦਾਇਤਾਂ ਦੇ ਪਾਲਣ ਅਤੇ ਸਾਵਧਾਨੀਆਂ ਦੇ ਇਸਤੇਮਾਲ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਸਰਕਾਰੀ ਹਾਈ ਸਕੂਲ ਮਹਿਲਾਂਵਾਲੀ, ਸਰਕਾਰੀ ਮਿਡਲ ਸਕੂਲ ਹਲ੍ਹੇੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਟਰ 1 ਤਲਵਾੜਾ,  ਸਰਕਾਰੀ ਮਿਡਲ ਸਕੂਲ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸਿਆਰਪੁਰ, ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ, ਸਰਕਾਰੀ ਪ੍ਰਾਇਮਰੀ ਸਕੂਲ ਅੰਬਾਲਾ ਜੱਟਾਂ, ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਾਗਪੁਰ ਸਤੌਰ, ਸਰਕਾਰੀ ਪ੍ਰਾਇਮਰੀ ਸਕੂਲ ਭੂਨੋ, ਸਰਕਾਰੀ ਪ੍ਰਾਇਮਰੀ ਸਕੂਲ ਕੋਟ ਫ਼ਤੂਹੀ, ਸਰਕਾਰੀ ਪ੍ਰਾਇਮਰੀ ਸਕੂਲ ਜੇਜੋਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੰਗੜਵਾਂ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਲਗਾਏ ਆਨਲਾਈਨ ਸਮਰ ਕੈਂਪਾਂ ‘ਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਅਤੇ ਚਾਅ ਨਾਲ ਸ਼ਿਰਕਤ ਕੀਤੀ ਗਈ।ਸਕੂਲ ਮੁਖੀਆਂ ਨੇ ਦੱਸਿਆ ਕਿ ਸਮਰ ਕੈਂਪ ਉਪਰਾਲੇ ਦੀ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮਾਜ ਵੱਲੋਂ ਖੂਬ ਪ੍ਰਸੰਸਾ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here