ਜਿਲੇ ਵਿੱਚ ਕੋਵਿਡ-19 ਦੇ ਨਵੇ 96 ਪਾਜੇਟਿਵ ਮਰੀਜ ਅਤੇ 1 ਮੌਤ

ਹੁਸ਼ਿਆਰਪੁਰ  (ਦ ਸਟੈਲਰ ਨਿਊਜ਼)।  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3067 ਨਵੇ ਸੈਪਲ ਲੈਣ  ਨਾਲ ਅਤੇ  3044  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 95 ਨਵੇ ਪਾਜੇਟਿਵ ਕੇਸ ਅਤੇ 01 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 96 ਨਵੇ ਪਾਜੇਟਿਵ ਮਰੀਜ  ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27667  ਹੈ  ਅਤੇ ਬਾਹਰਲੇ ਜਿਲਿਆ  ਤੋ 1950 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29617 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 601875  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 572332  ਸੈਪਲ  ਨੈਗਟਿਵ ਹਨ । 

Advertisements

 ਜਦ ਕਿ 3094 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 599 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂਦੀਗਿਣਤੀ 935 ਹੈ । ਐਕਟਿਵ ਕੇਸਾ ਦੀ ਗਿਣਤੀ  870  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 27812 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 217 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ  27  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here