Thursday, October 29, 2026
Home Punjab ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਵੱਖ-ਵੱਖ ਅਸਾਮੀਆਂ ਲਈ ਲਿਖਤੀ ਪ੍ਰੀਖਿਆ...

ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਵੱਖ-ਵੱਖ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਵਾਸਤੇ ਕਲਾਸਾਂ ਲਗਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ

ਫਿਰੋਜ਼ਪੁਰ( ਦ ਸਟੈਲਰ ਨਿਊਜ਼)। ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਪੀ.ਟੀ.ਆਈ. ਕੈਂਪ ਇੰਚਾਰਜ ਸ੍ਰ. ਇਕਬਾਲ ਸਿੰਘ ਨੇ ਦੱਸਿਆ ਕਿ ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਜੇਲ੍ਹ ਵਾਰਡਰ (ਜੇਲ੍ਹ ਵਿਭਾਗ), ਕਾਂਸਟੇਬਲ ਪੰਜਾਬ ਪੁਲਿਸ, ਜੂਨੀਅਰ ਸਹਾਇਕ ਸਟੇਟ ਬੈਂਕ ਆਫ ਇੰਡੀਆ ਦੀਆਂ ਅਸਾਮੀਆਂ ਲਈ  ਲਿਖਤੀ ਪ੍ਰੀਖਿਆ ਦੀ ਤਿਆਰੀ ਵਾਸਤੇ ਕਲਾਸਾਂ ਲਗਾਈਆਂ ਜਾਣਗੀਆਂ। ਫਿਰੋਜ਼ਪੁਰ ਜ਼ਿਲ੍ਹੇ ਦੇ ਜਿਨ੍ਹਾਂ ਯੁਵਕਾਂ ਨੇ ਇਨ੍ਹਾਂ ਪੋਸਟਾਂ ਲਈ ਆਨਲਾਈਨ ਅਪਲਾਈ ਕੀਤਾ ਹੈ ਉਹ ਮੋਬਾਇਲ ਨੰ: 94638-31615, 70093-17626, 83601-63527 ਅਤੇ 94639-03533 ਤੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Advertisements

LEAVE A REPLY

Please enter your comment!
Please enter your name here