ਪੀਐਚਸੀ ਮੱਲਾਵਾਲਾ ਅਤੇ ਕਸੋਆਨਾ ਦੀਆਂ ਨਵੀਆਂ ਇਮਾਰਤਾ ਦਾ ਵਿਧਾਇਕ ਕੁਲਬੀਰ ਜ਼ੀਰਾ ਨੇ ਰੱਖਿਆ ਨੀਂਹ ਪੱਥਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼ )। ਪ੍ਰਾਈਮਰੀ ਹੈਲਥ ਸੈਂਟਰ ਮੱਲਾਵਾਲਾ ਅਤੇ ਕਸੋਆਨਾ ਵਿਖੇ 2-2 ਕਰੋੜ ਦੀ ਲਾਗਤ ਨਾਲ ਨਵੀਆਂ ਇਮਾਰਤਾਂ ਬਣਾਉਣ ਦਾ ਕੰਮ ਜਲਦ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਸਬੰਧੀ ਵੀਰਵਾਰ ਨੂੰ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਇਸ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਾਹਲ, ਐਸਡੀਐਮ ਜ਼ੀਰਾ ਰਣਜੀਤ ਸਿੰਘ, ਪ੍ਰਬੰਧਕ ਨਿਦੇਸ਼ਕ ਕੈਲਾਸ਼ ਰਾਠੋਰ ਵੀ ਮੌਜੂਦ ਸਨ। ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਪ੍ਰਾਈਮਰੀ ਹੈਲਥ ਸੈਂਟਰ ਮੱਲਾਵਾਲਾ ਅਤੇ ਕਸੋਆਨਾ ਦੀਆਂ ਇਮਾਰਤਾਂ ਜੋ ਕਿ ਲਗਭਗ 70 ਸਾਲ ਪੁਰਾਣੀਆਂ ਸਨ। ਇਸ ਲਈ ਇੱਥੇ ਨਵੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਇਮਾਰਤਾਂ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆਂ ਲਿਮਿਟਡ ਦੇ ਸਹਿਯੋਗ ਨਾਲ ਕਰੀਬ 4 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣੀਆਂ ਹਨ।

Advertisements

ਉਨ੍ਹਾਂ ਦੱਸਿਆ ਕਿ ਇਸ ਲਈ ਟੈਂਡਰ ਦੀ ਪ੍ਰਕਿਰੀਆਂ ਹੋ ਚੁੱਕੀ ਹੈ ਅਤੇ ਇਸੇ ਹਫਤੇ ਹੀ ਇਸ ਇਮਾਰਤ ਦਾ  ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ ਅਤੇ ਅਗਲੇ 6 ਮਹੀਨਿਆਂ ਤੱਕ ਇਹ ਇਮਾਰਤਾਂ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਮਾਰਤਾ ਬਣਨ ਦੇ ਨਾਲ ਇਸ ਵਿਚ ਲੋੜੀਂਦੇ ਮੈਡੀਕਲ ਉਪਕਰਣ ਲਿਆਂਦੇ ਜਾਣਗੇ ਅਤੇ ਲੋੜ ਅਨੁਸਾਰ ਡਾਕਟਰ ਵੀ ਭਰਤੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਬਣਨ ਨਾਲ ਹਲਕਾ ਵਾਸੀਆਂ ਨੂੰ ਵਧੀਆ ਤੇ ਆਧੁਨਿਕ ਮੈਡੀਕਲ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਵਾਸੀਆਂ ਲਈ ਹੋਰ ਵੀ ਪ੍ਰਾਜੈਕਟ ਲਿਆਂਦੇ ਜਾਣਗੇ ਤਾਂ ਜੋ ਲੋਕਾਂ ਨੂੰ ਵੱਡੇ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾ ਇੱਥੇ ਹੀ ਮੁਹੱਈਆ ਕਰਵਾਈਆਂ ਜਾ ਸਕਣ।

LEAVE A REPLY

Please enter your comment!
Please enter your name here