ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਮੁੱਖ ਮੰਤਰੀ ਨੇ ਕੀਤੀ ਅਧਿਆਪਕਾਂ ਨਾਲ ਵਰਚੂਅਲ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼ )। ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਮਾਧਿਅਮ ਰਾਹੀਂ ਰਾਜ ਦੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਉਨਾਂ ਵੱਲੋਂ ਸਿੱਖਿਆ ਸੁਧਾਰਾਂ ਲਈ ਪਾਏ ਯੋਗਦਾਨ ਲਈ ਉਨਾਂ ਦੀ ਹੌਂਸਲਾ ਅਫਜਾਈ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਸਮੂਹ ਅਧਿਆਪਕਾਂ ਦੀ ਮਿਹਨਤ ਨਾਲ ਹੀ ਸੰਭਵ ਹੋਈ ਹੈ ਅਤੇ ਇਸ ਲਈ ਅਧਿਆਪਕ ਵਧਾਈ ਦੇ ਪਾਤਰ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆ ਦੇ ਖੇਤਰ ਵਿਚ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨਵੀਂ ਪੀੜੀ ਨੂੰ ਬੌਧਿਕ ਤੌਰ ਤੇ ਦੁਨੀਆਂ ਦੇ ਹਾਣ ਦੀ ਕੀਤਾ ਜਾ ਸਕੇ। ਉਨਾਂ ਨੇ ਹਰ ਖੇਤਰ ਵਿਚ ਪੰਜਾਬ ਦੇ ਸਕੂਲਾਂ ਨੂੰ ਮੋਹਰੀ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ।

Advertisements

ਵਰਚੂਅਲ ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਸਿੰਗਲਾ ਸਿੱਖਿਆ ਮੰਤਰੀ ਨੇ ਦੱਸਿਆ ਕਿ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਿੱਖਿਆ ਵਿਭਾਗ ਦੇ ਮਿਹਨਤੀ ਸਟਾਫ ਨੇ ਵਧੀਆ ਕਾਰਗੁਜਾਰੀ ਦਿਖਾਈ ਹੈ ਅਤੇ ਆਨਲਾਈਨ ਪੜਾਈ ਨੂੰ ਨਿਰੰਤਰ ਜਾਰੀ ਰੱਖਿਆ ਹੈ। ਸਕੂਲ ਵਿੱਚ ਪੜਣ ਵਾਲੇ ਬੱਚਿਆਂ ਨੂੰ ਕਿਤਾਬਾਂ ਵੰਡਣ, ਲੋਕਾਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕ ਕਰਨ ਸਬੰਧੀ ਆਪਣੀ ਅਹਿਮ ਡਿਊਟੀ ਨਿਭਾਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਲੱਖ 75 ਹਜਾਰ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ ਅਤੇ 30 ਜੂਨ 2021 ਤੱਕ ਸਾਰੇ ਬਾਰਵੀਂ ਕਲਾਸ ਵਿੱਚ ਪੜਣ ਵਾਲੇ ਬੱਚਿਆ  ਨੂੰ ਸਮਾਰਟ ਫੋਨ ਹੋਰ ਦਿੱਤੇ ਜਾਣਗੇ । ਇਸ ਮੌਕੇ ਉਹਨਾਂ ਦੱਸਿਆ ਕਿ 19298 ਸਰਕਾਰੀ ਸਕੂਲਾਂ ਵਿੱਚੋਂ 12976 ਸਮਾਰਟ ਸਕੂਲ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਹਰ ਤਰਾਂ ਦੀ ਗਰਾਂਟ ,ਖੇਡਾਂ ਸੰਬੰਧੀ, ਲੈਬਜ, ਵਰਦੀਆਂ ਦੀ ਇਕ ਪਾਰਦਰਸੀ ਤਰੀਕੇ ਨਾਲ ਖਰਚ ਕੀਤੀ । ਹੁਣ ਸਰਕਾਰੀ ਸਕੂਲਾਂ ਵਿਚ ਹਰੇਕ ਬੱਚੇ ਦੀ ਪੂਰੀ ਫੀਸ ਮੁਆਫ ਕੀਤੀ ਹੈ  ਬਦਲੀਆਂ ਅਤੇ ਤਰੱਕੀਆਂ ਸੰਬੰਧੀ  ਸਕੀਮਾਂ ਦਾ ਪੂਰਾ ਵਰਣਨ ਕੀਤਾ ।  

ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਨੇ ਪੀਜੀਆਈ ਇੰਡੈਕਸ ਵਿਚ 100 ਵਿਚੋਂ 929 ਅੰਕ  ਪ੍ਰਾਪਤ ਕਰਕੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਸਮਾਗਮ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।ਜ਼ਿਲ੍ਹਾ ਪੱਧਰ ਤੇ ਇਸ ਵਰਚੁਅਲ ਪ੍ਰੋਗਰਾਮ ਵਿਚ ਜੁੜੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿਚ ਸਕੂਲੀ ਸਿੱਖਿਆ ਵਿਚ ਸੁਧਾਰ ਦੇ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਵਿਭਾਗ ਤੋਂ ਡੀਈਓ ਕੁਲਵਿੰਦਰ ਕੌਰ ਅਤੇ ਡਿਪਟੀ ਡੀਈਓ ਕੋਮਲ ਅਰੋੜਾ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here