ਜਿਲੇ ਵਿੱਚ ਕੋਵਿਡ-19 ਦੇ ਨਵੇ 74 ਪਾਜੇਟਿਵ ਮਰੀਜ, 03 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3118 ਨਵੇ ਸੈਪਲ ਲੈਣ  ਨਾਲ ਅਤੇ  2925  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 70 ਨਵੇ ਪਾਜੇਟਿਵ ਕੇਸ ਅਤੇ 04 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 74 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27791 ਹੈ ਅਤੇ ਬਾਹਰਲੇ ਜਿਲਿਆ  ਤੋ 1959 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29750 ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 608142  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 577769  ਸੈਪਲ  ਨੈਗਟਿਵ ਹਨ । ਜਦ ਕਿ 3776 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 623 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 940  ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  765  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28045 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 230 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ 27  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here