“ਸਾਰਿਆਂ ਲਈ ਘਰ” ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲਾਭਪਾਤਰੀ ਆਧਾਰਤ ਨਿਰਮਾਣ (ਬੀ.ਐੱਲ.ਸੀ.) ਦੀ ਜ਼ਮੀਨੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਬੀ.ਐਲ.ਸੀ. ਨੂੰ ਹੋਰ ਬਿਹਤਰ ਬਣਾਉਣ ਅਤੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਹੈ ਅਤੇ  ਬੀ.ਐਲ.ਸੀ. ਵਰਟੀਕਲ ਅਧੀਨ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਸੂਬਾ ਪੱਧਰੀ ਤਕਨੀਕੀ ਸੈੱਲ ਦੀਆਂ ਟੀਮਾਂ ਨੂੰ ਫੀਲਡ ਵਿੱਚ ਭੇਜਿਆ ਜਾਵੇਗਾ।

Advertisements

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਕੇ.ਏ.ਪੀ. ਸਿਨਹਾ ਅਤੇ ਸੀ.ਏ. ਪੁੱਡਾ ਸ੍ਰੀ ਮਾਲਵਿੰਦਰ ਸਿੰਘ ਜੱਗੀ ਹਾਜ਼ਰ ਸਨ।

LEAVE A REPLY

Please enter your comment!
Please enter your name here