ਜਿਲੇ ਵਿੱਚ ਕੋਵਿਡ-19 ਦੇ ਨਵੇ 75 ਪਾਜੇਟਿਵ ਮਰੀਜ, 04 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3005 ਨਵੇ ਸੈਪਲ ਲੈਣ  ਨਾਲ ਅਤੇ  3128  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 69 ਨਵੇ ਪਾਜੇਟਿਵ ਕੇਸ ਅਤੇ 06 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 75 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27860 ਹੈ  ਅਤੇ ਬਾਹਰਲੇ ਜਿਲਿਆ  ਤੋ 1965 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29825ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 611147 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 580822  ਸੈਪਲ  ਨੈਗਟਿਵ ਹਨ ।  ਜਦ ਕਿ 3653 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 623 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 944 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  745  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28136  ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 04 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 232 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ  28  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here