ਐਨ.ਐੱਸ.ਕਿਉ.ਐੱਫ. ਵੋਕੇਸ਼ਨਲ ਅਧਿਆਪਕਾਂ ਵਲੋਂ ਪਟਿਆਲਾ ਦੁੱਖ ਨਿਵਾਰਨ ਸਾਹਿਬ ਪੱਕੇ ਮੋਰਚੇ ਤੇ ਲੋਕਾਂ ਤੋਂ ਮੰਗੀ ਭੀਖ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਐੱਨ.ਐਸ.ਕਿਊ.ਐੱਫ ਵੋਕੇਸ਼ਨਲ ਅਧਿਆਪਕ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੱਕਾ ਮੋਰਚਾ ਲਗਾਇਆ ਗਿਆ ਜਿਸ ਵਿੱਚ ਉਹਨਾ ਵਲੋਂ ਸਰਕਾਰ ਨੂੰ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਹਾ ਜਾ ਰਿਹਾ ਹੈ। ਇਹ ਐੱਨ.ਐਸ.ਕਿਊ.ਐੱਫ ਵੋਕੇਸ਼ਨਲ ਅਧਿਆਪਕ ਪਿਛਲੇ ਸੱਤ ਸਾਲਾਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜਾਉਂਦੇ ਆ ਰਹੇ ਹਨ ਪ੍ਰੰਤੂ ਇਹਨਾਂ ਦੀਆਂ ਮੰਗਾਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਇਹਨਾਂ ਦੀ ਮੰਗ ਹੈ ਕਿ ਸਿੱਖਿਆ ਵਿਭਾਗ ਵਿੱਚੋਂ ਕੰਪਨੀਆਂ ਨੂੰ ਬਾਹਰ ਕੱਢ ਕੇ ਸਾਨੂੰ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਸਾਡੀਆਂ ਤਨਖਾਹਾਂ 40000 ਕੀਤੀਆਂ ਜਾਣ। ਸਾਡਾ ਭਵਿੱਖ ਸੁਰੱਖਿਅਤ ਹੋ ਸਕੇ ਉਸਦੇ ਲਈ ਨੀਤੀ ਬਣਾਈ ਜਾਵੇ।

Advertisements

ਇਨ੍ਹਾਂ ਅਧਿਆਪਕਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਸ ਤੋਂ ਬਾਅਦ ਵੋਕੇਸ਼ਨਲ ਅਧਿਆਪਕਾਂ ਵਲੋਂ ਆਮ ਜਨਤਾ ਕੋਲੋ ਭੀਖ ਮੰਗੀ ਗਈਅਤੇ ਉਨ੍ਹਾਂ ਦੱਸਿਆ ਕਿ ਅੱਜ ਤੱਕ ਸਰਕਾਰ ਵਲੋਂ ਸਾਨੂੰ ਸਰਕਾਰ ਵਲੋਂ ਸਾਡੀਆਂ ਮੰਗਾਂ ਨਹੀ ਮੰਨੀਆ ਜ‍ਾ ਰਹੀਆ ਜਿਸ ਕਾਰਨ ਸਾਨੂੰ ਭੀਖ ਮੰਗਣੀ ਪੈ ਰਹੀ ਹੈ ਅਧਿਆਪਕਾ ਨੂੰ ਅਾਮ ਜਨਤਾ ਕੋਲੋ ਇਸ ਮੌਕੇ ਸੂਬਾ ਪ੍ਰਧਾਨ ਰਾਏ ਸਾਹਿਬ ਸਿੱਧੂ, ਸੂਬਾ ਮੀਤ ਪ੍ਰਧਾਨ ਨਵਨੀਤ ਲੰਮਾ ਨੇ ਵੀ ਭੀਖ ਮੰਗ ਸਰਕਾਰ ਕੋਲ ਆਪਣਾ ਰੋਸ ਪ੍ਰਗਟ ਕੀਤਾ ਅਤੇ ਜਿਨ੍ਹਾਂ ਚਿਰ ਮੰਗ ਨੀ ਮਾਣੂਗੀ ਓਨਾ ਤੇਜ ਕੀਤਾ ਜਾਵੇਗਾ ਧਰਨਾ।

LEAVE A REPLY

Please enter your comment!
Please enter your name here