ਜਿਲੇ ਵਿੱਚ ਕੋਵਿਡ-19 ਦੇ ਨਵੇ 85 ਪਾਜੇਟਿਵ ਮਰੀਜ, 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2585 ਨਵੇ ਸੈਪਲ ਲੈਣ  ਨਾਲ ਅਤੇ  2419  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 82 ਨਵੇ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 85 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27942 ਹੈ  ਅਤੇ ਬਾਹਰਲੇ ਜਿਲਿਆ  ਤੋ 1968 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29910 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 613732 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 583159  ਸੈਪਲ  ਨੈਗਟਿਵ ਹਨ ।

Advertisements

ਜਦ ਕਿ 3819 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 623 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 946 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  660  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28304  ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 2 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 243 ਬੈਡ ਖਾਲੀ ਜਦ ਕਿ ਲੈਵਲ-3 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ  29  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here