ਇਦਰਜੀਤ ਖੋਸਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 2 ਕਰੋੜ 25 ਲੱਖ ਰੁਪਏ ਦੇ ਚੈੱਕ ਵੰਡੇ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਦੀ ਧਰਮਪਤਨੀ ਇੰਦਰਜੀਤ ਕੌਰ ਖੋਸਾ ਨੇ ਹਲਦੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 2 ਕਰੋੜ 25 ਲੱਖ ਦੇ ਚੈੱਕ ਤਕਸੀਮ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗਰਾਂਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਿਕਾਸ ਕਾਰਜਾਂ ਦੀ ਸਹੂਲਤ ਤੋਂ ਵਾਂਝਾ ਨਾ ਰਹੇ। ਇੰਦਰਜੀਤ ਕੌਰ ਖੋਸਾ ਨੇ ਸਮੂਹ ਸਰਪੰਚਾਂ/ਪੰਚਾਂ ਨੂੰ ਕਿਹਾ ਕਿ ਇਹ ਰਾਸ਼ੀ ਹਲਕੇ ਦੇ ਪਿੰਡਾਂ ਦੇ ਵਿਕਾਸ ਦੇ ਕੰਮਾਂ ਲਈ ਵਰਤੀ ਜਾਵੇ। ਜਿਵੇਂ ਕਿ ਸੜਕਾਂ, ਇੰਟਰਲੋਕਿੰਗ ਟਾਈਲਾਂ, ਜਿੰਮਾਂ, ਪਾਰਕਾਂ ਆਦਿ ਕੰਮ ਕਰਵਾਏ ਜਾਣ ਜੋ ਵੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸਮੂਹ ਪੰਚ/ਸਰਪੰਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰੇ। ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ ਲਈ ਉਨ੍ਹਾਂ ਵੱਲੋਂ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਵੀ ਇਹ ਸੁਪਨਾ ਹੈ ਕਿ ਉਨ੍ਹਾਂ ਦਾ ਹਲਕਾ ਵਿਕਾਸ ਪੱਖੋਂ ਕਿਸੇ ਵੀ ਪਾਸਿਓ ਪਿੱਛੇ ਨਾ ਰਹਿ ਜਾਵੇ।

Advertisements

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਦਾ ਨੈੱਟਵਰਕ ਮੁਹੱਈਆ ਕਰਵਾਉਣ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਬਾਠ, ਸਰਪੰਚ ਇੱਕਬਾਲ ਸਿੰਘ, ਸਰਪੰਚ ਇਕਬਾਲ ਸਿੰਘ, ਗੁਰਨਾਬ ਸਿੰਘ, ਕੁਲਬੀਰ ਸਿੰਘ, ਨਿਸ਼ਾਨ ਸਿੰਘ ਅਤੇ ਗੋਰਾ ਸਰਪੰਚ ਸਮੇਤ ਕਾਂਗਰਸੀ ਆਗੂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here