ਆਂਗਨਵਾੜੀ ਵਰਕਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵੱਲੋਂ ਸੂਬੇ ਦੇ ਵੱਖ ਵੱਖ ਜ਼ਿਲਿਆਂ ਵਿੱਚ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਵਿਭਾਗ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਅੱਜ ਇੱਥੇ ਮੁੜ ਸਪੱਸ਼ਟ ਕੀਤਾ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਸਬੰਧਤ ਬਲਾਕ ਦੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰਾਂ ਦੇ ਦਫ਼ਤਰ ਵਿਖੇ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਜਮ੍ਹਾਂ ਕਰਵਾਈਆਂ ਜਾਣੀਆਂ ਹਨ।

Advertisements

ਬੁਲਾਰੇ ਨੇ ਕਿਹਾ ਕਿ ਇਸ਼ਤਿਹਾਰ ਵਿੱਚ ਸਪੱਸ਼ਟ ਕੀਤੇ ਹੋਣ ਦੇ ਬਾਵਜੂਦ ਬਿਨੈਕਾਰਾਂ ਵੱਲੋਂ ਅਰਜ਼ੀ ਫਾਰਮ ਰਜਿਸਟਰਡ ਪੋਸਟ ਰਾਹੀਂ ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਨੂੰ ਭੇਜੇ ਜਾ ਰਹੇ ਹਨ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਡਾਇਰੈਕਟੋਰੇਟ ਵਿਖੇ ਪ੍ਰਾਪਤ ਅਰਜ਼ੀਆਂ ਨੂੰ ਕਿਸੇ ਵੀ ਅਸਾਮੀ ਲਈ ਵਿਚਾਰਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here