ਦਫਤਰੀ ਕਾਮਿਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਕੀਤੀ ਗੇਟ ਰੈਲੀ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਪੰਜਾਬ ਸਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਅਤੇ ਅੜੀਅੱਲ ਰਵੱਈਏ ਦੇ ਖਿਲਾਫ ਸੂਬੇ ਦੇ ਸਮੂਹ ਦਫਤਰੀ ਕਾਮਿਆਂ ਵੱਲੋ ਕੈਪਟਨ ਸਰਕਾਰ ਖਿਲਾਫ ਸੰਘਰਸ਼ ਦਾ ਬਿਘਲ ਵਜਾ ਦਿੱਤਾ ਗਿਆ ਹੈ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜਿ਼ਲ੍ਹਾ ਫਿਰੋਜ਼ਪੁਰ ਵੱਲੋ ਜਥੇਬੰਦੀ ਦੇ ਜਿ਼ਲ੍ਹਾ ਮਨੋਹਰ ਲਾਲ ਦੀ ਅਗਵਾਈ ਹੇਠ ਇਸੇ ਸੰਘਰਸ਼ ਦੀ ਲੜੀ ਤਹਿਤ ਅੱਜ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਸਾਹਮਣੇ ਰੋਹ ਭਰਪੂਰ ਗੇਟ ਰੈਲੀ ਕੀਤੀ ਗਈ । ਇਸ ਰੋਸ ਰੈਲੀ ਵਿਚ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਨੇ ਭਾਗ ਲੈ ਕੇ ਕੈਪਟਨ ਸਰਕਾਰ ਖਿਲਾਫ ਰੋਸ ਜ਼ਾਹਰ ਕੀਤਾ ।

Advertisements

ਇਸ ਗੇਟ ਰੈਲੀ ਦੌਰਾਨ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜੋਗਿੰਦਰ ਕੁਮਾਰ ਸੂਬਾ ਜਨਰਲ ਸਕੱਤਰ ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ., ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਜਸਮੀਤ ਸਿੰਘ ਸੈਡੀ ਪ੍ਰਧਾਨ ਜਲ ਸਰੋਤ ਵਿਭਾਗ, ਅਮਨਦੀਪ ਸਿੰਘ ਖਜ਼ਾਨਾ ਦਫਤਰ, ਪਰਮਵੀਰ ਮੌਗਾ ਸਿਹਤ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ ਵਿਭਾਗ, ਗੁਰਪ੍ਰੀਤ ਸਿੰਘ ਸੋਢੀ ਕਰ ਅਤੇ ਆਬਕਾਰੀ ਵਿਭਾਗ ਆਦਿ ਨੇ ਪੰਜਾਬ ਦੀ ਕੈਪਟਨ ਸਰਕਾਰ ਦੀ ਮੁਲਾਜ਼ਮ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਕਿਹਾ ਕਿ ਇਸ ਮੁਲਾਜ਼ਮ ਵਿਰੋਧੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਤੋ ਮੁਲਾਜ਼ਮਾਂ ਨੂੰ ਝੂਠੇ ਲਾਰੇ ਲਾ ਕੇ ਹੀ ਡੰਗ ਟਪਾਉਣ ਦੀ ਕੋਸਿ਼ਸ਼ ਕੀਤੀ ਹੈ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇ ਤੋ ਲਟਕ ਰਹੀਆਂ ਮੰਗਾਂ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀ ਦਿੱਤਾ। ਉਕਤ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋ 6ਵੇ ਤਨਖਾਹ ਦੀ ਮਿਆਦ 31 ਅਗਸਤ 2021 ਤੱਕ ਹੋਰ ਵਧਾਉਣ ਕਾਰਨ ਸੂਬੇ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋ ਵਾਰ ਵਾਰ ਪੇ ਕਮਿਸ਼ਨ ਨੂੰ ਲਾਗੂ ਕਰਨ ਦੀ ਤਾਰੀਕ ਵਧਾ ਕੇ ਮੁਲਾਜ਼ਮਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ।

ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀ ਪੀ.ਐਸ.ਐਮ.ਐਸ.ਯੂ. ਪੰਜਾਬ ਦੀ ਆਨ ਲਾਈਨ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਪੇ ਕਮਿਸ਼ਨ ਦੀ ਰਿਪੋਰਟ ਮਿਤੀ: 01-07-2021 ਤੋ ਲਾਗੂ ਕਰਵਾਉਣ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੁਰੰਤ ਰਲੀਜ਼ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਲੰਬੇ ਸਮੇ ਤੋ ਲਟਕ ਰਹੀਆਂ ਹੋਰ ਮੰਗਾਂ ਦੀ ਪੂਰਤੀ ਕਰਵਾਉਣ ਲਈ ਕੈਪਟਨ ਸਰਕਾਰ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਸੰਘਰਸ਼ ਦੇ ਤਹਿਤ ਅੱਜ ਤੋ 18 ਜੂਨ ਤੱਕ ਮਨਿਸਟੀਰੀਅਲ ਕਾਮੇ ਗੇਟ ਰੈਲੀਆਂ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਮੁਲਾਜ਼ਮ ਵਰਗ ਨੂੰ ਜਾਗਰੂਕ ਕਰਨਗੇ ਅਤੇੇ 22 ਜੂਨ ਨੂੰ ਸਰਕਾਰੀ ਦਫਤਰਾਂ ਦਾ ਬਾਈਕਾਟ ਕੀਤਾ ਜਾਵੇਗਾ ਤੇ 23 ਜੂਨ ਤੋ ਪੰਜਾਬ ਦੇ ਸਮੁੱਚੇ ਕਲੈਰੀਕਲ ਕਾਮਿਆਂ ਵੱਲੋ ਪੰਜ ਦਿਨਾਂ ਦੀ ਕਲਮ ਛੋੜ ਹੜਤਾਲ ਕਰਕੇ ਸਰਕਾਰੀ ਕੰਮ ਕਾਜ ਠੱਪ ਕੀਤਾ ਜਾਵੇਗਾ । ਇਸ ਮੌਕੇ ਸ੍ਰੀ ਸੰਦੀਪ ਕਟੌਚ ਸੀਨੀਅਰ ਮੀਤ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਸ੍ਰੀ ਰਜਨੀਸ਼ ਕੁਮਾਰ ਸੀਨੀਅਰ ਮੀਤ ਪ੍ਰਧਾਨ, ਜਕਸੀਰ ਸਿੰਘ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਗੁਰਜਿੰਦਰ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰ ਡੀ.ਸੀ. ਦਫਤਰ ਤੋ ਇਲਾਵਾ ਵੱਖ ਵਿਭਾਗਾਂ ਦੇ ਇਕੱਠੇ ਹੋਏ ਕਰਮਚਾਰੀਆਂ ਨੇ ਕੈਪਟਨ ਸਰਕਾਰ ਅਤੇ ਵਿੱਤ ਮੰਤਰੀ ਖਿਲਾਫ ਜੰਮ ਕੇ ਨਾਹਰਬਾਜ਼ੀ ਕੀਤੀ ।

LEAVE A REPLY

Please enter your comment!
Please enter your name here