ਜਿਲੇ ਵਿੱਚ ਕੋਵਿਡ-19 ਦੇ ਨਵੇ 57 ਪਾਜੇਟਿਵ ਮਰੀਜ, ਕੋਈ ਮੌਤ ਨਹੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3236 ਨਵੇ ਸੈਪਲ ਲੈਣ  ਨਾਲ ਅਤੇ  3149 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 54 ਨਵੇ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 57 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28077  ਹੈ  ਅਤੇ ਬਾਹਰਲੇ ਜਿਲਿਆ  ਤੋ 1977 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30054 ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 623158  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 592615 ਸੈਪਲ  ਨੈਗਟਿਵ ਹਨ ।  ਜਦ ਕਿ 3654 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 623 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 950 ਹੈ । ਐਕਟਿਵ ਕੇਸਾ ਦੀ ਗਿਣਤੀ  493  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28611 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀਹੋਈ ਹੈ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 243 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 30  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here