ਜਿਲੇ ਵਿੱਚ ਕੋਵਿਡ-19 ਦੇ ਨਵੇ 64 ਪਾਜੇਟਿਵ ਮਰੀਜ, 02 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3151 ਨਵੇ ਸੈਪਲ ਲੈਣ ਨਾਲ ਅਤੇ 3215 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 61 ਨਵੇ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 64 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28138 ਹੈ ਅਤੇ ਬਾਹਰਲੇ ਜਿਲਿਆ ਤੋ 1980 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30118 ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 626309  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 595736 ਸੈਪਲ  ਨੈਗਟਿਵ ਹਨ ।  ਜਦ ਕਿ 3590 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 655 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 952  ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  472  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28694 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 243  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 31  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here