ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ ਅਤੇ ਹੋਰ ਹਿੰਦੂ ਸੰਗਠਨਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ ਜ਼ਿਲਾ ਹੁਸ਼ਿਆਰਪੁਰ ਅਤੇ ਹੋਰ ਵੀ ਹਿੰਦੂ ਸੰਗਠਨਾਂ ਵਲੋਂ ਮਿਲ ਕੇ ਅੱਜ ਜ਼ਿਲਾ ਮੈਜਿਸਟਰੇਟ ਅਪਨੀਤ ਰਿਆਤ ਨੂੰ ਇੱਕ ਨੋਟਿਸ ਦਿੱਤਾ ਜਿਸ ਵਿੱਚ ਹਿੰਦੂ ਦੇਵੀ ਦੇਵਤਿਆਂ ਬਾਰੇ ਗਲਤ ਟਿੱਪਣੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਨੂੰ ਕਿਹਾ ਗਿਆ। ਨੋਟਿਸ ਦਿੰਦੇ ਹੋਏ ਹਿੰਦੂ ਲੀਡਰਾਂ ਨੇ ਜ਼ਿਲ੍ਹਾ ਮੈਜਿਸਟਰੇਟ ਨੂੰ ਕਿਹਾ ਕਿ ਬਹੁਤ ਸਮੇਂ ਤੋਂ ਕੁਝ ਸ਼ਰਾਰਤੀ ਲੋਕ ਹਿੰਦੂ ਸਿੱਖ ਭਾਈਚਾਰੇ ਵਿੱਚ ਦਰਾਰਾਂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਖਿਲਾਫ ਕੋਈ ਵੀ ਐਕਸ਼ਨ ਨਹੀਂ ਲਿਆ ਜਾ ਰਿਹਾ। ਇਸ ਮੌਕੇ ਹੁਸ਼ਿਆਰਪੁਰ ਵਿਸ਼ਵ ਹਿੰਦੂ ਪਰਿਸ਼ਦ ਜ਼ਿਲਾ ਪ੍ਰਧਾਨ ਹਰਭਜਨ ਪਾਲ ਅਰੋੜਾ ਨੇ ਦੱਸਿਆ ਕਿ ਅਮ੍ਰਿਤਸਰ ਵਿਖੇ ਅਜਾਦਵੀਰ ਸਿੰਘ ਨਾਮ ਦੇ ਵਿਅਕਤੀ ਵਲੋ ਸੋਸ਼ਲ ਮੀਡਿਆ ਤੇ ਹਿੰਦੂ ਦੇਵੀ ਦੇਵਤਿਆਂ ਖਿਲਾਫ ਗਲਤ ਸ਼ਬਦਾਵਲੀ ਕੀਤੀ ਗਈ ਇਸ ਲਈ ਉਸ ਦੇ ਖਿਲਾਫ ਧਾਰਾ 295 ਏ ਆਈ ਪੀ ਸੀ ਅਤੇ ਆਈ ਟੀ ਤਹਿਤ ਐਫ ਆਈ ਆਰ ਵੀ ਕਰਾਈ ਗਈ ਪਰ ਪ੍ਰਸ਼ਾਸ਼ਨ ਵਲੋਂ ਉਸ ਉਪਰ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

Advertisements

ਇਸ ਮੌਕੇ ਜਸਵੀਰ ਸ਼ੀਰਾ ਨੇ ਕਿਹਾ ਕਿ ਇਹ ਕਿਸੇ ਡੂੰਘੀ ਸਾਜਿਸ਼ ਦਾ ਹਿੱਸਾ ਹੈ ਜੋ ਪੰਜਾਬ ਵਿੱਚ ਹਿੰਦੂ ਸਿੱਖ ਭਾਈ ਚਾਰੇ ਨੂੰ ਲੜਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਅਜਿਹੀ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਜਾਂਚ ਕਮੇਟੀ ਜਾਂ ਕਿਸੇ ਸਰਕਾਰੀ ਏਜੇਂਸੀ ਐਸਆਈਟੀ ਦੁਆਰਾ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤਰਾਂ ਦੀ ਘਟਨਾ ਨਾਲ ਲੋਕਲ ਇਲਾਕੇ ਵਿੱਚ ਤਨਾਵ ਦਾ ਮਾਹੌਲ ਹੈ।ਇਸ ਮੌਕੇ ਅਖਿਲ ਭਾਰਤੀ ਬ੍ਰਾਹਮਣ ਏਕਤਾ ਪਰਿਸ਼ਦ ਪੰਜਾਬ ਪ੍ਰਦੇਸ਼ ਪ੍ਰਭਾਰੀ ਪੰਡਿਤ ਆਸ਼ੂਤੋਸ਼ ਸ਼ਰਮਾ ਨੇ ਕਿਹਾ ਕਿ ਜੇਕਰ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਜੱਜ ਸਮਾਜਿਕ ਸੇਵਕ ਸਭਾ,ਵਾਸੁ ਸ਼ਰਮਾ, ਨਿਸ਼ਿਕਾਂਤ ਸ਼ਰਮਾ,ਅਮਿਤ ਪੂਰਵਾ ਸ਼ਾਮਿਲ ਰਹੇ।

LEAVE A REPLY

Please enter your comment!
Please enter your name here