ਜਿਲੇ ਵਿੱਚ ਕੋਵਿਡ-19 ਦੇ ਨਵੇ 43 ਪਾਜੇਟਿਵ ਮਰੀਜ, 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3096 ਨਵੇ ਸੈਪਲ ਲੈਣ  ਨਾਲ ਅਤੇ  3046 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 40  ਨਵੇ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 43 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28215 ਹੈ  ਅਤੇ ਬਾਹਰਲੇ ਜਿਲਿਆ  ਤੋ 1989 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30204 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 632574 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 601939 ਸੈਪਲ  ਨੈਗਟਿਵ ਹਨ । 

Advertisements

ਜਦ ਕਿ 3540 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 690 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 957  ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ 422  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28825 ਹੈ  ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ2 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 251  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 31  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here