ਵਿਧਾਇਕ ਪਿੰਕੀ ਨੇ ਐਸਬੀਐਸ ਸਟੇਟ ਟੈਕਨੀਕਲ ਯੂਨੀਵਰਸਿਟੀ ਲਈ 4.50 ਕਰੋੜ ਦੀ ਗਰਾਂਟ ਜਾਰੀ ਕਰਵਾਈ

ਫਿਰੋਜ਼ਪੁਰ 21 ਜੂਨ: ਐਸਬੀਐਸ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ 250 ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੀ ਜਦੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਯੂਨੀਵਰਸਿਟੀ ਲਈ 4.5 ਕਰੋੜ ਰੁਪਏ ਦੀ ਗਰਾਂਟ ਪਾਸ ਕਰਵਾਈ ਗਈ। ਜਾਣਕਾਰੀ ਦਿੰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਐਸਬੀਐਸ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ 250 ਕਰਮਾਚਾਰੀਆਂ ਨੂੰ ਪਿੱਛਲੇ 7 ਮਹੀਨਿਆਂ ਤੋਂ ਤਨਖਾਹ  ਨਹੀਂ ਮਿਲੀ ਅਤੇ ਹੁਣ ਇਸ ਗਰਾਂਟ ਵਿਚੋਂ ਉਨ੍ਹਾਂ ਨੂੰ ਤਨਖਾਹ ਦਿੱਤੀ ਜਾਵੇਗੀ।

Advertisements

          ਵਿਧਾਇਕ ਪਿੰਕੀ ਨੇ ਕਿਹਾ ਕਿ  ਮੈਂ ਹਲਕੇ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਉਸ ਨੂੰ ਪੂਰਾ ਕਰ ਕੇ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਚੰਗੀ ਸਿਹਤ ਅਤੇ ਚੰਗੀ ਸਿੱਖਿਆ ਦੋਵਾਂ ਦੀ ਜਰੂਰਤ ਹੈ, ਜਿਸ ਲਈ ਹਲਕੇ ਦੇ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਜਿੱਥੇ ਉਨ੍ਹਾਂ ਪੰਜਾਬ ਸਰਕਾਰ ਤੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਨੂੰ ਯੂਨੀਵਰਸਿਟੀ ਦਾ ਦਰਜਾ ਦਵਾਇਆ ਉਥੇ ਹੀ ਫਿਰੋਜ਼ਪੁਰ ਲਈ ਪੀਜੀਆਈ ਸੈਟੇਲਾਈਟ ਸੈਂਟਰ ਪਾਸ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਐਸਬੀਐਸ ਸਟੇਟ ਟੈਕਨੀਕਲ ਕੈਂਪਸ ਨੂੰ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ ਜੋ ਕਿ ਫਿਰੋਜ਼ਪੁਰ ਹਲਕੇ ਦੇ ਬੱਚਿਆ ਲਈ ਵਰਦਾਨ ਸਾਬਤ ਹੋਵੇਗੀ।

          ਉਨ੍ਹਾਂ ਅੱਗੇ ਦੱਸਿਆ ਕਿ ਪੀਜੀਆਈ ਸੈਟੇਲਾਈਟ ਸੈਂਟਰ ਦਾ ਕੰਮ ਜੁਲਾਈ ਮਹੀਨੇ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੀਜੀਆਈ ਸੈਟੇਲਾਈਟ ਸੈਂਟਰ ਜੋ ਕਿ ਪਹਿਲਾਂ 500 ਕਰੋੜ ਦੀ ਲਾਗਤ ਨਾਲ ਉਸ ਨੂੰ ਹੁਣ ਕਰੀਬ 2000 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਪੀਜੀਆਈ ਦੇ ਬਣਨ ਨਾਲ ਜੀਰਾ, ਗੁਰੂਹਰਸਹਾਏ, ਹਲਕਾ ਦਿਹਾਤੀ ਅਤੇ ਫਾਜ਼ਿਲਕਾ, ਮੋਗਾ, ਮੁਕਤਸਰ, ਪੱਟੀ ਵਰਗੇ ਹੋਰ ਖੇਤਰਾਂ ਦੇ ਲੋਕਾਂ ਨੂੰ ਇਲਾਜ ਲਈ ਚੰਡੀਗੜ੍ਹ ਨਹੀਂ ਜਾਣਾ ਪਏਗਾ। ਇਸ ਦੇ ਨਾਲ  ਹਲਕਾ ਵਾਸੀਆਂ ਨੂੰ ਵਧੀਆ ਮੈਡੀਕਲ ਸਹੂਲਤਾਂ ਤਾ ਮਿਲਣਗੀਆਂ ਹੀ ਉਥੇ ਹੀ ਹਲਕੇ ਦੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ਤੇ ਨੋਕਰੀਆਂ ਵੀ ਮਿਲਣਗੀਆਂ। ਵਿਧਾਇਕ ਪਿੰਕੀ ਨੇ ਕਿਹਾ ਕਿ ਹਲਕੇ ਨੂੰ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿਚ ਸ਼ਾਮਲ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਪ੍ਰਾਜੈਕਟ ਲਿਆਂਦੇ ਜਾਣਗੇ।  

LEAVE A REPLY

Please enter your comment!
Please enter your name here