ਜਿਲੇ ਵਿੱਚ ਕੋਵਿਡ-19 ਦੇ ਨਵੇ 14 ਪਾਜੇਟਿਵ ਮਰੀਜ, 01 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2793 ਨਵੇ ਸੈਪਲ ਲੈਣ  ਨਾਲ ਅਤੇ  2250 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 11 ਨਵੇ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 14 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28268  ਹੈ  ਅਤੇ ਬਾਹਰਲੇ ਜਿਲਿਆ  ਤੋ 1995 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30263 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 637699 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 607231 ਸੈਪਲ  ਨੈਗਟਿਵ ਹਨ ।  

Advertisements

ਜਦ ਕਿ 3320 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 690 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 960 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  310  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28993 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ  ਹੋਈ ਹੈ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 255  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 33  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here