ਕਿਸ਼ਨਪੁਰਾ ਦੀ ਘਟਨਾ: ਹਥਿਆਰ ਦੇ ਲਾਪ੍ਰਵਾਹੀ ਨਾਲ ਇਸਤੇਮਾਲ ਦਾ ਮਾਮਲਾ : ਕਮਿਸ਼ਨਰੇਟ ਪੁਲਿਸ

ਜਲੰਧਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੇ ਸੋਮਵਾਰ ਸ਼ਾਮ ਨੂੰ ਸਪਸ਼ਟ ਤੌਰ ‘ਤੇ ਕਿਹਾ ਕਿ ਕਿਸ਼ਨਪੁਰਾ ਇਲਾਕੇ ਵਿੱਚ ਵਾਪਰੀ ਘਟਨਾ ਹਥਿਆਰ ਦੇ ਲਾਪ੍ਰਵਾਹੀ ਨਾਲ ਇਸਤੇਮਾਲ ਦਾ ਮਾਮਲਾ ਹੈ। ਡੀ.ਸੀ.ਪੀ. ਨੇ ਦੱਸਿਆ ਕਿ ਮ੍ਰਿਤਕ ਹੈਪੀ ਸੰਧੂ ਆਪਣੇ ਦੋਸਤਾਂ ਇੰਦਰਜੀਤ ਸਿੰਘ ਅਤੇ ਹੋਰਨਾਂ ਨਾਲ ਕਿਸ਼ਨਪੁਰਾ ਮੁਹੱਲਾ ਵਿਖੇ ਸਥਿਤ ਘਰ ਵਿੱਚ ਮੌਜੂਦ ਸੀ, ਜਿਥੇ ਉਸ ਵੱਲੋਂ ਲਾਪ੍ਰਵਾਹੀ ਨਾਲ ਹਥਿਆਰ ਚਲਾਇਆ ਗਿਆ, ਜਿਸ ਦੇ ਨਤੀਜੇ ਵਜੋਂ ਬੰਦੂਕ ਚੱਲ ਗਈ । ਉਨ੍ਹਾਂ ਦੱਸਿਆ ਕਿ ਇੰਦਰਜੀਤ ਸਿੰਘ ਵੱਲੋਂ ਆਪਣੇ ਦੋਸਤ ਦੇ ਨਾਲ ਮ੍ਰਿਤਕ (ਹੈਪੀ ਸੰਧੂ) ਨੂੰ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

Advertisements

ਉਸ ਦੇ ਦੋਸਤ ਉਸ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਵਿਖੇ ਛੱਡ ਕੇ ਭੱਜ ਗਏ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ਲਿਜਾਂਦੇ ਸਮੇਂ ਵਾਰਦਾਤ ਵਾਲੀ ਜਗ੍ਹਾ ਤੋਂ ਖੂਨ ਦੇ ਦਾਗ਼ ਵੀ ਸਾਫ ਕਰ ਦਿੱਤੇ ਸਨ । ਡੀ.ਸੀ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਮ੍ਰਿਤਕ ਹੈਪੀ ਸੰਧੂ ‘ਤੇ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੋੜੀਂਦਾ ਸੀ । ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਘਟਨਾ ਦੀ ਖੁਦਕੁਸ਼ੀ ਦੇ ਪਹਿਲੂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here