ਪ੍ਰਵਾਸੀ ਅਬਾਦੀ ਦੇ 5 ਸਾਲ ਤੱਕ ਦੇ 22090 ਬੱਚਿਆਂ ਨੂੰ 27 ਜੂਨ ਤੋਂ ਪੋਲਿਓ ਰੋਧਕ ਬੂੰਦਾ ਪਿਲਾਈਆਂ ਜਾਣਗੀਆਂ: ਸਿਵਲ ਸਰਜਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਬ-ਨੈਸ਼ਨਲ ਪਲਸ ਪੋਲਿਓ ਮੁਹਿੰਮ ਤਹਿਤ ਜਿਲੇ੍ਹ ਦੀ 126467 ਪ੍ਰਵਾਸੀ ਅਬਾਦੀ ਦੇ 0 ਤੋਂ 5 ਸਾਲ ਤੱਕ ਦੀ ਉਮਰ ਦੇ 22090 ਬੱਚਿਆਂ ਨੂੰ ਪੋਲਿਓ ਦੀਆਂ ਦੋ ਬੂੰਦ ਜ਼ਿੰਦਗੀ ਦੀਆਂ ਦਿਨ ਐਤਵਾਰ 27 ਜੂਨ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿਲਾਈਆਂ ਜਾ ਰਹੀਆਂ ਹਨ।ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋੜਤਾ ਨੇ ਦੱਸਿਆ ਕਿ ਸਬ-ਨੈਸ਼ਨਲ ਪਲਸ ਪੋਲਿਓ ਮੁਹਿੰਮ ਦੀਆਂ ਤਿਆਰੀਆਂ ਮੁੰਕਮਲ ਹੋ ਚੁੱਕੀਆਂ ਹਨ।ਉਨਾਂ ਦੱਸਿਆਂ ਕਿ ਸਿਹਤ ਵਿਭਾਗ ਦੀਆਂ 175ਟੀਮਾਂ ਵਲੋਂ ਮਿਤੀ 27 ਜੂਨ ਤੋਂ 29 ਜੂਨ ਤੱਕ ਪ੍ਰਵਾਸੀ ਅਬਾਦੀ ਦੇ ਘਰਾਂ ਵਿੱਚ ਦਸਤਕ ਦੇਕੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾ ਪਿਲਾਈਆਂ ਜਾਣੀਆਂ ਅਤੇ ਇਨਾਂ ਟੀਮਾਂ ਦੇ ਕੰਮ ਦੀ ਨਿਗਰਾਨੀ ਲਈ ਵਿਭਾਗ ਵਲੋਂ 43 ਸੁਪਰਵਾਈਜ਼ਰ ਲਗਾਏ ਗਏ ਹਨ।

Advertisements


ਇਸ ਮੌਕੇ ਜਿਲਾ੍ਹ ਟੀਕਾਕਰਨ ਅਫਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਭਾਵੇਂ ਭਾਰਤ ਪੋਲਿਓ ਮੁੱਕਤ ਦੇਸ਼ ਹੈ ਪਰ ਫਿਰ ਵੀ ਦੇਸ਼ ਨਾਲ ਲਗਦੇ ਗੁਆਂਡੀ ਦੇਸ਼ ਪਾਕਿਸਤਾਨ , ਅਫਗਾਨਿਸਤਾਨ, ਨਾਈਜ਼ੀਰੀਆ ਵਿੱਚ ਅਜੇ ਵੀ ਪੋਲਿਓ ਕੇਸ ਮਿਲ ਰਹੇ ਹਨ ਜਿਸ ਕਰਕੇ ਸਾਨੂੰ ਵੀ ਸੂਚੇਤ ਰਹਿਣ ਦੀ ਲੋੜ ਹੈ। ਇਸ ਰਾਊਂਡ ਦੌਰਾਨ ਝੁੱਗੀ ਚੌਪੜੀਆਂ, ਇਟਾਂ ਦੇ ਭੱਠੇ, ਨਿਰਮਾਣ ਅਧੀਨ ਇਮਾਰਤਾ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ 5 ਸਾਲ ਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।ਉਨਾਂ ਲੋਕਾਂ ਨੂੰ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਨਾਲ ਇਸ ਮੁੰਹਿਮ ਵਿੱਚ ਸਿਹਤ ਵਿਭਾਗ ਦੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ।

LEAVE A REPLY

Please enter your comment!
Please enter your name here