ਜਿਲੇ ਵਿੱਚ ਕੋਵਿਡ-19 ਦੇ ਨਵੇ 23 ਪਾਜੇਟਿਵ ਮਰੀਜ, 1 ਮੌਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2976 ਨਵੇ ਸੈਪਲ ਲੈਣ  ਨਾਲ ਅਤੇ  3386 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 21 ਨਵੇ ਪਾਜੇਟਿਵ ਕੇਸ ਅਤੇ 02 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 23 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28313  ਹੈ  ਅਤੇ ਬਾਹਰਲੇ ਜਿਲਿਆ  ਤੋ 1999 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30312 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 643591 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 613563 ਸੈਪਲ  ਨੈਗਟਿਵ ਹਨ ।  ਜਦ ਕਿ 2815 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 710 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 962 ਹੋ ਗਈ ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  296  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29054 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ  ਹੋਈ ਹੈ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 255  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 32  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here