ਆਰੋਹਨਮ ਐਂਡ ਦਿ ਪੰਜਾਬ ਕਲੱਬ ਨੇ ਰੈਡ ਕਰਾਸ ਸੋਸਾਇਟੀ ਨੂੰ ਦਿੱਤੀਆਂ 500 ਪੀ.ਪੀ.ਈ. ਕਿੱਟਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਰੋਹਨਮ ਐਂਡ ਦਿ ਪੰਜਾਬ ਕਲੱਬ ਵਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ 500 ਪੀ.ਪੀ.ਈ. ਕਿੱਟਾਂ ਭੇਟ ਕੀਤੀਆਂ ਗਈਆਂ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਵਲੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸਿਹਤ ਸੰਕਟ ਨਾਲ ਨਜਿੱਠਣ ਅਤੇ ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਲੋੜਵੰਦ ਪਰਿਵਾਰਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਈ ਉਪਰਾਲੇ ਕੀਤੇ ਜਾ ਰਹੇ ਹਨ।

Advertisements

ਉਨ੍ਹਾਂ ਦੱਸਿਆ ਕਿ ਆਰੋਹਨਮ ਅਤੇ ਪੰਜਾਬ ਕਲੱਬ ਦੇ ਮੈਂਬਰ ਆਯੂਸ਼ ਸ਼ਰਮਾ, ਅਭਿਸ਼ੇਕ ਜੈਨ, ਰਾਹੁਲ ਧੀਮਾਨ, ਉਪਿੰਦਰਜੀਤ ਸਿੰਘ ਖਹਿਰਾ ਅਤੇ ਹਰਜੀਤ ਸਿੰਘ ਨੇ ਇਹ ਕਿੱਟਾਂ ਰੈਡ ਕਰਾਸ ਸੋਸਾਇਟੀ ਨੂੰ ਮੁਹੱਈਆ ਕਰਵਾਈਆਂ। ਉਨ੍ਹਾਂ ਦੱਸਿਆ ਕਿ ਕਲੱਬ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here