ਜਿਲੇ ਵਿੱਚ ਆਏ ਕੋਵਿਡ-19 ਦੇ ਨਵੇ 23 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2745 ਨਵੇ ਸੈਪਲ ਲੈਣ  ਨਾਲ ਅਤੇ  2375 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 22 ਨਵੇ ਪਾਜੇਟਿਵ ਕੇਸ ਅਤੇ 01 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 23 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28353  ਹੈ  ਅਤੇ ਬਾਹਰਲੇ ਜਿਲਿਆ  ਤੋ 2000 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30353 ਹਨ। ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 648597 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 618597 ਸੈਪਲ  ਨੈਗਟਿਵ ਹਨ । ਜਦ ਕਿ 2722 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 735 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 962 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  228  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29163 ਹੈ ।

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ  ਹੋਈ ਹੈ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 256  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 33  ਬੈਡ ਖਾਲੀ ਹਨ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here