ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਸਪਤਾਹ ਮੌਕੇ ਪੁਲਿਸ ਵਲੋਂ ਜਾਗਰੂਕਤਾ ਲਈ ਫਲੈਗ ਮਾਰਚ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਹਫਤੇ ਦੇ ਮੱਦੇਨਜ਼ਰ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੁਲਿਸ ਵਲੋਂ ਅੱਜ ਸ਼ਾਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮਕਸਦ ਨਾਲ ਫਲੈਗ ਮਾਰਚ ਕੱਢਿਆ ਗਿਆ। ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਡੀ.ਐਸ.ਪੀ. ਜਗਦੀਸ਼ ਅੱਤਰੀ, ਡੀ.ਐਸ.ਪੀ. ਮਾਧਵੀ ਸ਼ਰਮਾ, ਡੀ.ਐਸ.ਪੀ. ਜਸਪ੍ਰੀਤ ਸਿੰਘ ਤੋਂ ਇਲਾਵਾ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘੇ ਫਲੈਗ ਮਾਰਚ ਵਿਚ ਸ਼ਾਮਲ ਸਨ।

Advertisements

ਪੁਲਿਸ ਮੁਲਾਜ਼ਮਾਂ ਵਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੇ ਹੱਥਾਂ ਵਿੱਚ ਵੱਖ-ਵੱਖ ਸਲੋਗਨਾਂ ਵਾਲੀਆਂ ਤਖੱਤੀਆਂ ਵੀ ਫੜੀਆਂ ਹੋਈਆਂ ਸਨ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਜੜੋਂ ਖਾਤਮੇ ਲਈ ਇਕਮੁੱਠ ਹੋ ਕੇ ਯਤਨ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਇਸ ਅਲਾਮਤ ਤੋਂ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here