Saturday, October 31, 2026
Home Punjab ਮੁੱਖਮੰਤਰੀ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਦਾ...

ਮੁੱਖਮੰਤਰੀ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਦਾ ਆਯੋਜਨ

ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਵਿਸ਼ਵਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਰਾਹੀਂ ਰਾਜ ਦੇ ਵੱਖ ਵੱਖ ਲੋਕੇਸ਼ਨਾਂ ਤੋਂ ਅਧਿਕਾਰੀਆਂ,ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ । ਇਸ ਸਬੰਧੀ ਜ਼ਿਲਾ ਪੱਧਰੀ ਸਮਾਗਮ ਵਿਚ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਗੁਰਪਾਲ ਸਿੰਘ ਚਾਹਲ ਅਤੇ ਐਸ.ਐਸ.ਪੀ. ਭਾਗੀਰਥ ਮੀਨਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਇੱਕ ਵਿਸ਼ਵ ਵਿਆਪੀ ਵਰਤਾਰਾ ਬਣ ਚੁੱਕਾ ਹੈ ਅਤੇ ਸਾਡੇ ਦੇਸ਼ ਅਤੇ ਸੂਬੇ ਵਿੱਚੋਂ ਇਸ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਅਤੇ ਪੁਲਿਸ ਰਾਹੀਂ ਗਤੀਵਿਧੀਆਂ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ।  ਇਸ ਅਣ ਮਨੁੱਖੀ ਵਰਤਾਰੇ ਨੂੰ ਰੋਕਣ ਲਈ ਸਮੂਹ ਵਰਗਾਂ ਦੇ ਸਹਿਯੋਗ  ਦੀ ਬਹੁਤ ਵੱਡੀ ਲੋੜ ਹੈ। ਉਨਾਂ ਇਸ ਮੌਕੇ ਰਾਜ ਨੂੰ ਨਸ਼ਾ ਮੁਕਤ ਕਰਨ ਵਾਸਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

Advertisements

ਉਨਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਮਾਜ ਨੂੰ ਘੁਣ ਵਾਂਗ ਲੱਗੇ ਨਸ਼ਿਆਂ ਦੇ ਖਾਤਮੇ ਲਈ ਸਾਡੇ ਸਾਰਿਆਂ ਦੇ ਠੋਸ ਉਪਰਾਲੇ ਇਕ ਤੰਦਰੁਸਤ, ਸੁਰੱਖਿਅਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਣਗੇ। ਇਸ ਸਮਾਗਮ ਨੂੰ ਵਰਚੂਅਲ ਢੰਗ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ,ਡੀ .ਜੀ. ਪੀ  ਦਿਨਕਰ ਗੁਪਤਾ, ਐਂਟੀ ਡਰੱਗ ਕੰਪੇਨ ਦੇ ਸਟੇਟ ਨੋਡਲ ਅਫਸਰ ਰਾਹੁਲ ਤਿਵਾੜੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ, ਪੰਜਾਬ ਸਰਕਾਰ ਵੱਲੋਂ ਕੀਤੇ ਜਾ  ਜਾ ਰਹੇ ਉਪਰਾਲਿਆਂ ਅਤੇ ਗਤੀਵਿਧੀਆਂ ਦੀ ਵਿਸੇਸ ਤੌਰ ਤੇ ਜਾਣਕਾਰੀ ਦਿੱਤੀ ।

LEAVE A REPLY

Please enter your comment!
Please enter your name here