ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾਖੋਰੀ ਤੇ ਤਸਕਰੀ ਖਿਲਾਫ਼ ਅੰਤਰਰਾਸ਼ਟਰੀ ਦਿਵਸ ’ਤੇ ਵੈਬੀਨਾਰ ਕਰਵਾਇਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੱਜ ਨਸ਼ਾਖੋਰੀ ਤੇ ਤਸਕਰੀ ਖਿਲਾਫ਼ ਅੰਤਰਰਾਸ਼ਟਰੀ ਦਿਵਸ ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਵੈਬੀਨਾਰ ਦੌਰਾਨ ਉਨ੍ਹਾਂ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੇ ਨਾਰਕੋਟਿਕ ਸੈਂਟਰਲ ਬਿਊਰੋ ਸੈਲ ਵਲੋਂ ਸਰਵੇ ਦੌਰਾਨ ਕਿਹਾ ਗਿਆ ਹੈ ਕਿ ਭਾਰਤ ਦੇ 273 ਜ਼ਿਲ੍ਹੇ ਨਸ਼ੇ ਤੋਂ ਪ੍ਰਭਾਵਿਤ ਹਨ ਜਿਸ ਤਹਿਤ 336 ਕਰੋੜ ਰੁਪਏ ਦਾ ਨੈਸ਼ਨਲ ਐਕਸ਼ਨ ਪਲਾਨ ਇਸ ਸਾਲ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਨਸ਼ਾ ਮੁਕਤ ਭਾਰਤ ਹੈ। ਉਨ੍ਹਾਂ ਕਿਹਾ ਕਿ ਇਸ ਅਭਿਆਨ ਵਿੱਚ ਮੁੱਖ ਤੌਰ ’ਤੇ ਦਿਨੋਂ-ਦਿਨ ਵੱਧ ਰਹੇ ਨਸ਼ਿਆਂ ਨੂੰ ਰੋਕਣ ਦੇ ਕੰਮਾਂ ਦੀ ਸ਼ੁਰੂਆਤ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਕੇ ਕੀਤੀ ਜਾਵੇਗੀ। ਉਨ੍ਹਾਂ ਇਸ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਦੇ ਰੂਝਾਨ ਦਿਖਾਉਣ ਅਤੇ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕੀਤਾ।

Advertisements

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੈਬੀਨਾਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ 2.40 ਲੱਖ ਰੁਪਏ ਉਸ ਵਿਅਕਤੀ ਨੂੰ ਦੇਣ ਦੀ ਘੋਸ਼ਣਾ ਕੀਤੀ ਗਈ ਹੈ ਜਿਹੜੇ ਵਿਅਕਤੀ ਨਾਰਕੋਟਿਕ ਇਲਾਜ ਨੂੰ ਰੋਕਣ ਵਿੱਚ ਸਹਾਇਕ ਹੋਣਗੇ ਅਤੇ ਨਾਰਕੋਟਿਕ ਸੈਂਟਰਲ ਬਿਊਰੋ ਸੈਲ ਨੂੰ ਤਸਕਰਾਂ ਦੀ ਸੂਚਨਾ ਦੇਣਗੇ। ਇਸ ਦੌਰਾਨ ਉਨ੍ਹਾਂ ਐਨ.ਡੀ.ਪੀ.ਐਸ.ਐਕਟ 1985 ਤੇ ਨਾਲਸਾ ਯੋਜਨਾ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਨਸ਼ਾ ਛੁਡਾਊ ਕੇਂਦਰਾਂ ਦਾ ਕੰਮ ਨਸ਼ਿਆਂ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਵਾਉਣਾ ਅਤੇ ਉਨ੍ਹਾਂ ਦੇ ਪੂਨਰਵਾਸ ਵਿੱਚ ਉਨ੍ਹਾਂ ਦੀ ਮਦਦ ਕਰਨਾ ਹੈ। ਉਨ੍ਹਾਂ ਸਕੂਲਾਂ ਤੇ ਕਾਲਜਾਂ ਵਿੱਚ ਐਂਟੀ ਡਰੱਗ ਕਲੱਬ ਸ਼ੁਰੂ ਕੀਤੇ ਜਾਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜਿਹੜੇ ਵਿਦਿਆਰਥੀ ਵਾਰ-ਵਾਰ ਕੈਮਿਸਟ ਦੀ ਦੁਕਾਨ ’ਤੇ ਨਸ਼ੇ ਦੀ ਦਵਾਈ ਖਰੀਦ

LEAVE A REPLY

Please enter your comment!
Please enter your name here