ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ਤੋਂ ਪਿੱਛੇ ਹਟਣ

ਚੰਡੀਗੜ੍ਹ, ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਲਗਭਗ 550 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਸਾਂਝੀ ਹੋਣ ਕਰਕੇ ਇਹ ਹੈਰੋਇਨ, ਖਾਸ ਤੌਰ ਤੇ ਅਫ਼ਗਾਨਿਸਤਾਨ ਵਿੱਚ ਪੈਦਾ ਕੀਤੀ ਗਈ, ਦੀ ਦੇਸ਼ ਭਰ ਦੇ ਹੋਰਨਾਂ ਰਾਜਾਂ ਨੂੰ ਤਸਕਰੀ ਲਈ ਆਵਾਜਾਈ ਦਾ ਮੁੱਖ ਰਸਤਾ ਬਣ ਗਿਆ ਹੈ। ਪਾਕਿਸਤਾਨ ਨੇ ਨਦੀਆਂ, ਸਰਹੱਦੀ ਵਾੜ, ਸਮੁੰਦਰੀ ਰਸਤੇ ਸਮੇਤ ਵੱਖ-ਵੱਖ ਢੰਗਾਂ ਦੀ ਵਰਤੋਂ ਕਰਦਿਆਂ ਪੰਜਾਬ ਵਿਚ ਹੈਰੋਇਨ ਦੀ ਤਸਕਰੀ ਲਈ ਸਰਹੱਦਾਂਤੇ ਇਕ ਵਿਸ਼ਾਲ ਤਸਕਰੀ ਬੁਨਿਆਦੀ ਢਾਂਚਾ ਸਥਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 420 ਤੋਂ ਵੱਧ ਵੱਡੇ ਤਸਕਰਾਂ (2 ਕਿੱਲੋ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਦੇ ਅਧਾਰ `ਤੇ) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸਿਰਸਾ ਤੋਂ ਅਤਿ ਲੋੜੀਂਦੇ ਨਸ਼ਾ ਤਸਕਰ ਰਣਜੀਤ ਚੀਤਾ ਨੂੰ ਵੀ ਕਾਬੂ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਜਨਵਰੀ, 2020 ਵਿਚ ਅੰਮ੍ਰਿਤਸਰ ਦੇ ਸੁਲਤਾਨਵਿੰਡ ਖੇਤਰ ਵਿਚ ਇਕ ਨਾਰਕੋ ਯੂਨਿਟ ਦਾ ਪਰਦਾਫਾਸ਼ ਕੀਤਾ ਸੀ ਜਿਸ ਵਿਚ ਇਕ ਅਫਗਾਨੀ ਵਿਅਕਤੀ ਨੂੰ ਗ੍ਰਿਫਤਾਰੀ ਕਰਨ ਦੇ ਨਾਲ 190 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਸੀ।

Advertisements

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਗਏ ਕੁਝ ਪੁਲਿਸ ਮੁਲਾਜ਼ਮਾਂ, ਫੌਜ ਅਤੇ ਬੀ.ਐਸ.ਐਫ. ਦੇ ਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੁਲਿਸ ਨੇ ਐਨ.ਡੀ.ਪੀ.ਐਸ. ਤਹਿਤ 233 ਕਰੋੜ ਰੁਪਏ ਦੀ ਗੈਰਕਾਨੂੰਨੀ ਜਾਇਦਾਦ ਜ਼ਬਤ ਕੀਤੀ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਵੱਖ-ਵੱਖ ਫਾਰਮਾ ਡਰੱਗ ਇਕਾਈਆਂ ਦਾ ਵੀ ਪਰਦਾਫਾਸ਼ ਕੀਤਾ ਸੀ ਅਤੇ ਇਨ੍ਹਾਂ ਕਾਰਵਾਈਆਂ ਵਿੱਚ ਟਰਾਮਾਡੋਲ, ਐਲਪ੍ਰੈਕਸ ਅਤੇ ਬੇਨਾਡਰਿਲ ਆਦਿ ਸਮੇਤ ਭਾਰੀ ਮਾਤਰਾ ਵਿੱਚ ਫਾਰਮਾ ਡਰੱਗਸ ਵੀ ਜ਼ਬਤ ਕੀਤੀਆਂ ਗਈਆਂ ਸਨ। ਪੁਲਿਸ ਵਿਭਾਗ ਵੱਲੋਂ ਦਿੱਲੀ ਦੇ ਬਾਹਰਵਾਰ ਨਰੇਲਾ ਵਿੱਚ ਇੱਕ ਫਾਰਮਾ ਫੈਕਟਰੀ ਦਾ ਪਰਦਾਫਾਸ਼ ਵੀ ਕੀਤਾ ਗਿਆ ਸੀ ਜੋ ਪੰਜਾਬ ਸਮੇਤ 17 ਰਾਜਾਂ ਵਿੱਚ ਫਾਰਮਾ ਡਰੱਗਜ਼ ਸਪਲਾਈ ਸਪਲਾਈ ਕਰਨ ਵਿੱਚ ਸ਼ਾਮਲ ਪਾਈ ਗਈ ਸੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਡਰੱਗ ਫੈਕਟਰੀ ਦਾ ਵੀ ਪਰਦਾਫਾਸ਼ ਕੀਤਾ ਗਿਆ ਹੈ।

ਇਸ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਧਿਕਾਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੇ ਮਿਸ਼ਨ ਰੈੱਡ ਸਕਾਈ ਦੀ ਸ਼ੁਰੂਆਤ ਕੀਤੀ ਸੀ ਅਤੇ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਉਨ੍ਹਾਂ ਤੱਕ ਪਹੁੰਚ ਕੀਤੀ।ਇਸ ਸਮਾਗਮ ਵਿਚ ਹਿੱਸਾ ਲੈਂਦਿਆਂ ਜਲੰਧਰ ਤੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਜੀਤ ਕੌਰ, ਨਸ਼ਿਆਂ ਦੀ ਸਮੱਸਿਆ `ਚੋਂ ਨਿਕਲੇ ਸੰਗਰੂਰ ਦੇ ਹਰਵਿੰਦਰ ਸਿੰਘ, ਤਰਨਤਾਰਨ ਜ਼ਿਲ੍ਹੇ ਦੀ ਡੈਪੋ ਹੈੱਡਮਿਸਟ੍ਰੈੱਸ ਜੀ.ਐਚ.ਐਸ. ਪੰਜਰ ਜੀਤ ਕੌਰ, ਨਸ਼ਾ ਵਿਰੋਧੀ ਨਿਗਰਾਨ ਕਮੇਟੀ ਦੀ ਮੈਂਬਰ ਲੁਧਿਆਣਾ ਤੋਂ ਡਾ. ਸੁਖਪਾਲ ਕੌਰ ਅਤੇ ਸਰਕਾਰੀ ਕਾਲਜ ਮੁਹਾਲੀ ਤੋਂ ਬੀ.ਐਸਸੀ ਨਾਨ-ਮੈਡੀਕਲ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ ਆਪਣੀ ਜਾਣਕਾਰੀ ਅਤੇ ਤਜਰਬੇ ਸਾਂਝੇ ਕੀਤੇ।

LEAVE A REPLY

Please enter your comment!
Please enter your name here