
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2819 ਨਵੇ ਸੈਪਲ ਲੈਣ ਨਾਲ ਅਤੇ 2502 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 19 ਨਵੇ ਪਾਜੇਟਿਵ ਕੇਸ ਅਤੇ 02 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 21 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28415 ਹੈ ਅਤੇ ਬਾਹਰਲੇ ਜਿਲਿਆ ਤੋ 2006 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30421 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 656353 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 626125 ਸੈਪਲ ਨੈਗਟਿਵ ਹਨ । ਜਦ ਕਿ 2809 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 815 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 962 ਹੈ ।

ਐਕਟਿਵ ਕੇਸਾ ਦੀ ਗਿਣਤੀ 162 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29297 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290 ਮਰੀਜਾਂ ਲਈ ਉਪਲਬਧ ਬੈਡਾਂ ਵਿੱਚੋ 257 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 32 ਬੈਡ ਖਾਲੀ ਹਨ ।












