ਕੰਪਿਊਟਰ ਅਧਿਆਪਕਾਂ ਵਲੋਂ 4 ਜੁਲਾਈ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦੇ ਘੇਰਾਉ ਦੀ ਚੇਤਾਵਨੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੰਪਿਊਟਰ ਅਧਿਆਪਕਾ ਯੂਨੀਅਨ ਪੰਜਾਬ ਜਿਲ੍ਹਾ ਹੁਸ਼ਿਆਰਪੁਰ ਦੀ ਇਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਅਮਨਦੀਪ ਸਿੰਘ,ਜਨਰਲ ਸਕੱਤਰ ਅਨਿਲ ਐਰੀ, ਸੀਨੀ ਮੀਤ ਪ੍ਰਧਾਨ ਜਗਜੀਤ ਸਿੰਘ ,ਮੀਤ ਪ੍ਰਧਾਨ ਰਵਿੰਦਰ ਸਿੰਘ ਅਤੇ ਰਾਜਨ ਕਾਲੀਆਂ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਪਾਰਕ ਵਿੱਖੇ ਹੋਈ। ਜਿਸ ਵਿੱਚ ਬਲਾਕ ਪ੍ਰਧਾਨਾਂ ਅਤੇ ਕਮੇਟੀ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪਿਛਲੇ 4 ਸਾਲਾਂ ਤੋਂ ਲਗਾਤਾਰ ਨਜਰਅੰਦਾਜ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਲਗਾਤਾਰ ਮੀਟਿੰਗਾਂ ਵਿੱਚ ਲਾਰੇ ਲੱਪੇ ਵਾਲੀ ਨੀਤੀ ਤੋਂ ਤੰਗ ਆ ਕੇ ਪੰਜਾਬ ਸਰਕਾਰ ਨਾਲ ਆਰਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ ਅਤੇ ਸੰਘਰਸ਼ ਨੂੰ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰੱਖਣ ਦਾ ਐਲਾਨ ਕਰਦਿਆਂ 4 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ ਜਿਸ ਵਿਚ ਪੰਜਾਬ ਭਰ ਦੇ 7000 ਕੰਪਿਊਟਰ ਅਧਿਆਪਕ ਪਰਿਵਾਰਾਂ ਸਮੇਤ ਭਾਗ ਲੈਣਗੇ।

Advertisements

ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਵਾਰ ਵਾਰ ਮੀਟਿੰਗਾਂ ਵਿੱਚ ਉਨਾਂ ਦੀਆਂ ਮੰਗਾਂ ਨੂੰ ਜਾਇਜ ਦੱਸਿਆ ਗਿਆ ਪ੍ਰੰਤੂ ਸਰਕਾਰ ਵਲੋਂ 4 ਸਾਲ ਬੀਤਣ ਦੇ ਬਾਵਜੂਦ ਵੀ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਗੰਮਰਾਹ ਕੀਤਾ ਜਾ ਰਿਹਾ ਹੈ। ਮੰਗ ਕੀਤੀ ਕਿ ਸਰਕਾਰ 01.07.2011 ਨੂੰ ਜਾਰੀ ਕੀਤੇ ਰੈਗੂਲਰ ਆਰਡਰਾਂ ਨੂੰ ਇਨ ਬਿਨ ਲਾਗੂ ਕਰਦਿਆਂ ਕੰਪਿਊਟਰ ਅਧਿਆਪਕਾਂ ਨੂੰ ਪੇ-ਪ੍ਰੋਟੈਕਟ ਕਰਕੇ ਬਿਨਾ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ,ਆਰੀ.ਆਰ ਅਤੇ ਏ.ਸੀ.ਪੀ ਦੇ ਲਾਭ ਲਾਗੂ ਕੀਤੇ ਜਾਣ,ਜਿਹਨਾਂ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦਿੱਤੀ ਜਾਵੇ।ਇਸ ਮੌਕੇ ਯੂਂਨੀਅਨ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰਪਾਲ ਸਿੰਘ ਪ੍ਰੈਸ ਸਕੱਤਰ,ਸੰਦੀਪ ਸਿੰਘ ਬਲਾਕ ਪ੍ਰਧਾਨ ਮਾਹਿਲਪੁਰ,ਗੁਰਿੰਦਰ ਸਿੰਘ ਬਲਾਕ ਪ੍ਰਧਾਨ ਹੁਸ਼ਿਆਰਪੁਰ,ਰਮਨੀਕ ਸਿੰਘ ਕਮੇਟੀ ਮੈਂਬਰ,ਸਰਬਜੀਤ ਸਿੰਘ ਗੜਦੀਵਾਲਾ,ਮਨਜਿੰਦਰ ਸਿੰਘ ਟਾਂਡਾ,ਕੁਲਵੰਤ ਸਿੰਘ ਮੁਕੇਰੀਆਂ,ਸੁਮੇਸ਼ ਕੁਮਾਰ ਤਲਵਾੜਾ,ਵਿਸ਼ਾਲ ਸ਼ਰਮਾਂ ਗੜਸ਼ੰਕਰ,ਪ੍ਰਤਪਾਲ ਸਿੰਘ,ਤਜਿੰਦਰ ਸਿੰਘ,ਸੰਦੀਪ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here