ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਨੇ ਕੀਤੀ ਕਲਮ ਛੋੜ ਹੜਤਾਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਭਰ ਦੇ ਸਮੂਹ ਦਫਤਰਾਂ ਅਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ। ਇਸ ਜਿਲੇ ਵਿੱਚ ਸੂਬਾ ਕਮੇਟੀ ਦੇ ਐਕਸ਼ਨ ਨੂੰ ਇੰਨ-ਬਿੰਨ ਲਾਗੂ ਕੀਤਾ ਗਿਆ। ਕਲਮ ਛੋੜ ਹੜਤਾਲ ਕਰਨ ਵਾਲੇ ਮੁੱਖ ਦਫਤਰਾਂ ਵਿੱਚ ਡੀ.ਸੀ. ਦਫਤਰ, ਖੇਤੀਬਾੜੀ ਵਿਭਾਗ,ਰੋਡਵੇਜ਼ ਵਿਭਾਗ, ਬਾਗਵਾਨੀ ਵਿਭਾਗ , ਟਰਾਂਸਪੋਰਟ ਦਫਤਰ, ਫੂਡ ਸਪਲਾਈ ਦਫਤਰ, ਖਜਾਨਾ ਦਫਤਰ, ਲੋਕ ਨਿਰਮਾਣ ਵਿਭਾਗ, ਆਈ.ਟੀ.ਆਈ. ਹੁਸ਼ਿਆਰਪੁਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਕਸਾਈਜ਼, ਜਿਲ੍ਹਾ ਯੋਜਨਾ ਬੋਰਡ ਦਫਤਰ, ਸਿੱਖਿਆ ਵਿਭਾਗ, ਸਿਹਤ ਵਿਭਾਗ, ਸਿੰਚਾਈ ਵਿਭਾਗ ਅਤੇ ਜਿਲ੍ਹਾ ਰੋਜ਼ਗਾਰ ਦਫਤਰ ਆਦਿ ਸ਼ਾਮਿਲ ਸਨ। ਇਹ ਜਾਣਕਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਨੀਰੁਧ ਮੋਦਗਿਲ ਅਤੇ ਜਨਰਲ ਸਕੱਤਰ ਜਸਵੀਰ ਸਿੰਘ ਧਾਮੀ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਡੀ.ਸੀ. ਦਫਤਰ ਦੇ ਬਾਹਰ ਇੱਕ ਰੋਸ ਰੈਲੀ ਕੀਤੀ ਗਈ।

Advertisements

ਜਿਸ ਵਿੱਚ ਸਰਕਾਰ ਦੇ ਮੁਲਾਜਮ ਮਾਰੂ ਫੈਸਲਿਆਂ ਦੀ ਨਖੇਧੀ ਕੀਤੀ ਗਈ, ਮੁੱਖ ਮੰਗਾਂ ਵਿੱਚ ਪੇਅ ਕਮੀਸ਼ਨ ਦੀ ਰਿਪੋਰਟ ਨੂੰ ਸੋਧ ਕੇ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨਾ, ਪੈਡਿੰਗ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ ਅਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਆਦਿ ਸ਼ਾਮਿਲ ਹਨ। ਮਨਿਸਟੀਰੀਅਲ ਕਮਚਾਰੀਆਂ ਵੱਲੋਂ ਮਿਨੀ ਸਕੱਤਰੇਤ ਦੇ ਬਾਹਰ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕੀਤਾ ਗਿਆ

ਜਿਸ ਵਿੱਚ ਜਸਵੀਰ ਸਿੰਘ ਧਾਮੀ,ਵਿਕਰਮ ਆਦੀਆਂ, ਸੁਰਜੀਤ ਕੁਮਾਰ, ਮੋਤੀ ਰਾਮ, ਹਰਕਮਲ ਸਿੰਘ, ਹਰਸਿਮਰਨ ਸਿੰਘ, ਪੁਸ਼ਪਿੰਦਰ ਪਠਾਨੀਆਂ, ਤਜਿੰਦਰ ਕੌਰ, ਰਜਨੀ ਸ਼ਰਮਾ, ਗੁਰਜੀਤ ਲਾਲ, ਕੀਮਤੀ ਲਾਲ, ਸੁਨੀਤਾ, ਦਲਜੀਤ ਕੌਰ, ਨਿਤਿਨ ਮਹਿਰਾ, ਨਵਦੀਪ ਸਿੰਘ, ਸੰਜੀਵ ਕੁਮਾਰ, ਗੁਰਵਿੰਦਰ ਸ਼ਾਨੇ, ਹਰਪ੍ਰੀਤ ਸਿੰਘ, ਮੰਗਲ ਸਿੰਘ ਆਦਿ ਨੇ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ । ਮੋਦਗਿਲ ਵੱਲੋਂ ਕਿਹਾ ਗਿਆ ਕੱਲ ਮਿਤੀ 30 ਜੂਨ 2021 ਨੂੰ ਸਿਵਿਲ ਸਰਜਨ ਦਫਤਰ ਦੇ ਬਾਹਰ ਸਵੇਰੇ 10 ਵਜੇ ਤੋਂ 11.30 ਤੱਕ ਇੱਕ ਰੋਸ਼ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਸਮੂਹ ਵਿਭਾਗਾਂ ਦੇ ਸਮੂਹ ਮਨਿਸਟੀਰੀਅਲ ਕਰਮਚਾਰੀ ਸਮੇਂ ਸਿਰ ਹਾਜਰ ਹੋਣਗੇ।

LEAVE A REPLY

Please enter your comment!
Please enter your name here