ਜਿਲੇ ਵਿੱਚ ਆਏ ਕੋਵਿਡ-19 ਦੇ ਨਵੇ 14 ਪਾਜੇਟਿਵ ਮਰੀਜ, 2 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2682 ਨਵੇ ਸੈਪਲ ਲੈਣ ਨਾਲ ਅਤੇ 2689 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 12 ਨਵੇ ਪਾਜੇਟਿਵ ਕੇਸ ਅਤੇ 02 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 14 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28427 ਹੈ ਅਤੇ ਬਾਹਰਲੇ ਜਿਲਿਆ ਤੋ 2008 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30435 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 659035 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 628791 ਸੈਪਲ ਨੈਗਟਿਵ ਹਨ । ਜਦ ਕਿ 2802 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 826 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 964 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ 165 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29306 ਹੈ ।

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਹੋਈਆ ਹਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290 ਮਰੀਜਾਂ ਲਈ ਉਪਲਬਧ ਬੈਡਾਂ ਵਿੱਚੋ 266 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 31 ਬੈਡ ਖਾਲੀ ਹਨ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here