ਜਿਲ੍ਹਾ ਕੋਰਟ ਕੰਪਲੈਕਸ ਵਿੱਚ 10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ(ਦ ਸਟੈਲਰ ਨਿਊਜ਼)। ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 10.07.2021 ਨੂੰ ਦੇਸ ਭਰ ਵਿੱਚ  ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼੍ਰੀ ਮਹੁੰਮਦ ਗੁਲਜਾਰ, ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਦਸਿਆ ਗਿਆ ਕਿ ਮਿਤੀ 10 -07-2021 ਨੂੰ ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ  ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਮਾਨਯੋਗ ਜਿਲਾ ਅਤੇ ਸੈਸਨ ਜੱਜ ਵਲੋਂ ਦੱਸਿਆ ਗਿਆ ਕਿ ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ । ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।

Advertisements

ਉਨ੍ਹਾਂ ਦੱਸਿਆ ਕਿ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਤ/ਚਲਦਾ ਹੈ ਅਤੇ ਲੋਕ ਅਦਾਲਤ ਰਾਹੀ ਸਮਝੋਤਾ ਕਰਵਾਉਣ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ । ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਨੈਸਨਲ ਲੋਕ ਅਦਾਲਤ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ , ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ , ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ 

LEAVE A REPLY

Please enter your comment!
Please enter your name here