ਸਿੱਖਿਆ ਸੁਧਾਰ ਟੀਮ ਵੱਲੋਂ ਸਕੂਲ ਦਾ ਅਚਨਚੇਤ ਦੌਰਾ, ਕੌਮੀ ਪ੍ਰਤਿਭਾ ਖੋਜ ਪ੍ਰੀਖਿਆ ਲਈ ਤਿਆਰੀਆਂ ਦਾ ਲਿਆ ਜਾਇਜ਼ਾ

ਹਾਜੀਪੁਰ(ਦ ਸਟੈਲਰ ਨਿਊਜ਼), ਰਿਪੋਰਟ- ਪ੍ਰਵੀਨ ਸੋਹਲ। ਸਿੱਖਿਆ ਵਿਭਾਗ, ਪੰਜਾਬ ਵੱਲੋਂ ਰਾਜ ਦੇ ਸਕੂਲਾਂ ਵਿੱਚ ਗੁਣਾਤਮਕ ਸੁਧਾਰਾਂ ਅਤੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਵਿਸ਼ੇਸ਼ ਉਪਰਾਲੇ ਜਾਰੀ ਹਨ। ਇਹ ਪ੍ਰਗਟਾਵਾ ਇੱਥੇ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਜਿਲ੍ਹਾ ਸਿੱਖਿਆ ਸੁਧਾਰ ਟੀਮ ਹੁਸ਼ਿਆਰਪੁਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਅਚਨਚੇਤ ਦੌਰੇ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਕੌਮੀ ਸਕੂਲ ਸਰਵੇਖਣ ਦਰਜਾਬੰਦੀ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਦੇਸ਼ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਵਿਦਿਆਰਥੀਆਂ ਨੂੰ ਲਗਾਤਾਰ ਆਨਲਾਈਨ ਕਲਾਸਾਂ ਰਾਹੀਂ ਲਗਾਤਾਰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਟਾਫ਼ ਮੈਂਬਰਾਂ ਨਾਲ ਕੌਮੀ ਪ੍ਰਤਿਭਾ ਖੋਜ ਪ੍ਰੀਖਿਆ ਸਬੰਧੀ ਚਰਚਾ ਕੀਤੀ ਅਤੇ ਸਕੂਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

Advertisements

ਉਨ੍ਹਾਂ ਦੱਸਿਆ ਕਿ 1 ਅਤੇ 2 ਜੁਲਾਈ ਨੂੰ ਵਿਦਿਆਰਥੀ-ਮਾਪੇ ਮਿਲਣੀ ਰੱਖੀ ਗਈ ਹੈ ਜਿਸ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਆਨਲਾਈਨ ਜਮਾਤਾਂ, ਜਿਲ੍ਹਾ ਅਤੇ ਸਟੇਟ ਪੱਧਰੀ ਵਿੱਦਿਅਕ ਮੁਕਾਬਲਿਆਂ ਅਤੇ ਵੱਖ ਵੱਖ ਸਰਗਰਮੀਆਂ ਸਬੰਧੀ ਚਰਚਾ ਕੀਤਾ ਜਾਣੀ ਹੈ। ਇਸ ਮੌਕੇ ਪ੍ਰਿੰ. ਸੰਜੀਵ ਕੁਮਾਰ ਜਿਲ੍ਹਾ ਸਿੱਖਿਆ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਸਕੂਲ ਦੇ ਸਮੁੱਚੇ ਸਟਾਫ਼ ਵੱਲੋਂ ਵਿਦਿਆਰਥੀਆਂ ਦੀਆਂ ਜਮਾਤਾਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਦੇ ਨਾਲ ਸਕੂਲ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਧ-ਚੜ੍ਹ ਕੇ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੌਕੇ ਟੀਮ ਦੇ ਮੈਂਬਰ ਜਤਿੰਦਰ ਗੌਤਮ ਅਤੇ ਪਰਦੀਪ ਕੁਮਾਰ ਤੋਂ ਇਲਾਵਾ ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੋਆਡੀਨੇਟਰ, ਸੁਰਿੰਦਰ ਠਾਕੁਰ ਬੀ ਐਮ ਅਤੇ ਸਕੂਲ ਦੇ ਸਟਾਫ਼ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here