ਪੀ.ਐਚ.ਸੀ. ਚੱਕੋਵਾਲ ਵਿਖੇ ਮਨਾਇਆ ਗਿਆ ਐਂਟੀ ਡੇਂਗੂ ਮੰਥ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੈਸ਼ਨਲ ਬੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਅਧੀਨ ਜੁਲਾਈ ਮਹੀਨਾ ਐਂਟੀ ਡੇਂਗੂ ਮੰਥ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਇੱਕ ਜਾਗਰੂਕਤਾ ਮੀਟਿੰਗ ਪੀ.ਐਚ.ਸੀ. ਚੱਕੋਵਾਲ ਵਿਖੇ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਜੀ ਦੀ ਅਗਵਾਈ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਗੁਰਦੇਵ ਸਿੰਘ ਹੈਲਥ ਇੰਸਪੈਕਟਰ ਅਤੇ ਬਲਾਕ ਦੇ ਸਮੂਹ ਮਲਟੀ ਪਰਪਜ਼ ਹੈਲਥ ਵਰਕਰ ਮੇਲ ਸ਼ਾਮਿਲ ਹੋਏ। ਜਾਗਰੂਕਤਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਡੇਂਗੂ, ਮਲੇਰੀਆਂ ਅਤੇ ਚਿਕਨਗੁਨੀਆ ਆਦਿ ਸ਼ਾਮਿਲ ਹਨ ਤੋਂ ਬਚਾਅ ਜਰੂਰੀ ਹੈ ਕਿ ਮੱਛਰਾਂ ਦੇ ਪੈਦਾ ਹੋਣ ਨੂੰ ਰੋਕਿਆ ਜਾਵੇ ਅਤੇ ਇਸ ਦੇ ਕੱਟਣ ਤੋਂ ਬਚਾਅ ਕੀਤਾ ਜਾਵੇ। ਇਸ ਲਈ ਜ਼ਰੂਰੀ ਹੈ ਕਿ ਮੱਛਰ ਪੈਦਾ ਕਰਨ ਵਾਲੇ ਹਾਲਾਤ ਖਤਮ ਕੀਤੇ ਜਾਣ। ਲੋਕ ਇਸਦੇ ਫੈਲਣ ਦੇ ਕਾਰਣਾਂ, ਇਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਇਸਦੇ ਲੱਛਣਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਹੋਣ।
ਗੁਰਦੇਵ ਸਿੰਘ ਨੇ ਆਖਿਆ ਕਿ ਜੇਕਰ ਕਿਸੇ ਨੂੰ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ ਹੋਵੇ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਹੋਵੇ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ ਮਹਿਸੂਸ ਹੋਵੇ, ਜੀਅ ਕੱਚਾ ਹੋਵੇ ਅਤੇ ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ ਤੇ ਦਾਣੇ ਅਤੇ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋ ਖੂਨ ਵਗੇ ਤਾਂ ਇਹ ਡੇਂਗੂ ਦਾ ਬੁਖਾਰ ਹੋ ਸਕਦਾ ਹੈ। ਇਹ ਲੱਛਣ ਦਿਖਣ ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਓ ਅਤੇ ਡਾਕਟਰ ਦੀ ਸਲਾਹ ਲਵੋ, ਆਪਣੇ ਆਪ ਕੋਈ ਵੀ ਦਵਾ ਨਾ ਲਓ। ਉਹਨਾਂ ਕਿਹਾ ਕਿ ਡੇਂਗੂ ਇੱਕ ਕਿਸਮ ਦਾ ਗੰਭੀਰ ਬੁਖਾਰ ਹੈ ਜੋ ਕਿ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਸ਼ਾਮ ਵੇਲੇ, ਤੜਕੇ ਵੇਲੇ ਅਤ ਰਾਤ ਨੂੰ ਕੱਟਦਾ ਹੈ। ਮੱਛਰ ਸਾਫ ਅਤੇ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਜਿਵੇਂ ਕਿ ਕੂਲਰਾਂ, ਗਮਲਿਆਂ ਅਤੇ ਫਰਿਜਾਂ ਦੀਆਂ ਟੇ੍ਰਆਂ ਆਦਿ ਵਿੱਚ ਪਾਣੀ ਖੜਾ ਰਹੇ।

Advertisements

ਇਸ ਲਈ ਜਰੂਰੀ ਹੈ ਕਿ ਆਪਣੇ ਆਪ ਦਾ ਮੱਛਰਾਂ ਤੋਂ ਬਚਾਅ ਕੀਤਾ ਜਾਵੇ। ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇੇ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਜਿਹੇ ਕੱਪੜੇ ਪਹਿਨੋ ਜਿਸ ਨਾਲ ਪੂਰੀ ਤਰ੍ਹਾਂ ਢੱਕਿਆ ਰਹੇ। ਘਰਾਂ ਅਤੇ ਦਫ਼ਤਰਾਂ ਵਿੱਚ ਮੱਛਰ ਭਜਾਓ ਕਰੀਮਾਂ, ਤੇਲ ਆਦਿ ਦੀ ਵਰਤੋਂ ਕਰੋ। ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ। ਬੁਖਾਰ ਵਿੱਚ ਪੈਰਾਸੀਟਾਮੋਲ ਜਾਂ ਕਰੋਸੀਨ ਦੀ ਹੀ ਵਰਤੋਂ ਕਰੋ। ਬੁਖ਼ਾਰ ਵਿੱਚ ਐਸਪੀਰਿਨ ਜਾਂ ਬਰੂਫਨ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਡੇਂਗੂ ਬੁਖ਼ਾਰ ਦਾ ਟੈਸਟ ਅਤੇ ਸੁਪੋਰਟਿਵ ਇਲਾਜ਼ ਜਿਲ੍ਹਾ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here