ਪਟਿਆਲਾ ਵਿਖੇ ਕੰਪਿਊਟਰ ਅਧਿਆਪਕਾਂ ਵਲੋਂ ਸੂਬਾ ਪੱਧਰੀ ਰੋਸ ਰੈਲੀ 4 ਜੁਲਾਈ ਨੁੰ

ਮਾਹਿਲਪੁਰ (ਦ ਸਟੈਲਰ ਨਿਊਜ਼)। ਜਸਵਿੰਦਰ ਹੀਰ। ਕੰਪਿੂਟਰ ਅਧਿਆਪਕ ਯੂਨੀਅਨ ਬਲਾਕ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾਂ ਸੀਨੀ ਮੀਤ ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਰਾਜਨ ਕਾਲੀਆਂ ਅਤੇ ਬਲਾਕ ਪਰਧਾਨ ਸੰਦੀਪ ਸਿੰਘ ਦੀ ਅਗਵਾਈ ਹੇਠ ਮਾਹਿਲਪੁਰ ਵਿੱਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪਿਛਲੇ 4 ਸਾਲਾਂ ਤੋਂ ਲਗਾਤਾਰ ਨਜਰਅੰਦਾਜ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਲਗਾਤਾਰ ਮੀਟਿੰਗਾਂ ਵਿੱਚ ਲਾਰੇ ਲੱਪੇ ਵਾਲੀ ਨੀਤੀ ਤੋਂ ਤੰਗ ਆ ਕੇ ਪੰਜਾਬ ਸਰਕਾਰ ਨਾਲ ਆਰਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ ਅਤੇ ਸੰਘਰਸ਼ ਨੂੰ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰੱਖਣ ਦਾ ਐਲਾਨ ਕਰਦਿਆਂ 4 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ ਜਿਸ ਵਿਚ ਪੰਜਾਬ ਭਰ ਦੇ 7000 ਕੰਪਿਊਟਰ ਅਧਿਆਪਕ ਪਰਿਵਾਰਾਂ ਸਮੇਤ ਭਾਗ ਲੈਣਗੇ।ਇਸ ਹੀ ਸਿਲਸਿਲੇ ਵਿੱਚ ਮਾਹਿਲਪੁਰ ਬਲਾਕ ਤੋਂ ਵੀ ਇਕ ਵੱਡੇ ਕਾਫਲੇ ਦੇ ਰੂਪ ਵਿੱਚ ਕੰਪਿਊਟਰ ਅਧਿਆਪਕ ਇਸ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ।

Advertisements

ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਵਾਰ ਵਾਰ ਮੀਟਿੰਗਾਂ ਵਿੱਚ ਉਨਾਂ ਦੀਆਂ ਮੰਗਾਂ ਨੂੰ ਜਾਇਜ ਦੱਸਿਆ ਗਿਆ ਪ੍ਰੰਤੂ ਸਰਕਾਰ ਵਲੋਂ 4 ਸਾਲ ਬੀਤਣ ਦੇ ਬਾਵਜੂਦ ਵੀ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਗੰਮਰਾਹ ਕੀਤਾ ਜਾ ਰਿਹਾ ਹੈ। ਯੂਨੀਅਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਰਕਾਰ 01.07.2011 ਨੂੰ ਜਾਰੀ ਕੀਤੇ ਰੈਗੂਲਰ ਆਰਡਰਾਂ ਨੂੰ ਇਨ ਬਿਨ ਲਾਗੂ ਕਰਦਿਆਂ ਕੰਪਿਊਟਰ ਅਧਿਆਪਕਾਂ ਨੂੰ ਪੇ-ਪ੍ਰੋਟੈਕਟ ਕਰਕੇ ਬਿਨਾ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ,ਆਰੀ.ਆਰ ਅਤੇ ਏ.ਸੀ.ਪੀ ਦੇ ਲਾਭ ਲਾਗੂ ਕੀਤੇ ਜਾਣ, ਜਿਹਨਾਂ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦਿੱਤੀ ਜਾਵੇ।ਇਸ ਮੌਕੇ ਯੂਂਨੀਅਨ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲ ਕਿਸ਼ੋਰ, ਇੰਦਰਜੀਤ ਸਿੰਘ, ਇੰਦਰਪਾਲ ਸਿੰਘ, ਨਰੇਸ਼ ਕੁਮਾਰ, ਕਮਲਜੀਤ ਸਿੰਘ ਮਨੋਜ ਰਾਣਾ, ਗੁਰਸ਼ਰਨ ਸਿੰਘ, ਮਨਦੀਪ ਕੌਰ ਆਦਿ ਹਾਜਰ ਸਨ।

LEAVE A REPLY

Please enter your comment!
Please enter your name here