ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ’ਚ ਦਾਖਲਾ ਸ਼ੁਰੂ

ਹੁਸ਼ਿਆਰਪੁਰ:(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀਲੂ’ ਜੋ ਆਈ.ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਵਿੱਚ ਸਾਬਕਾ ਸੈਨਿਕਾਂ/ਪੈਰਾ ਮਿਲਟਰੀ ਫੋਰਸ/ਐਸ.ਸੀ. ਅਤੇ ਗਰੀਬ ਵਰਗ ਦੇ ਬੱਚਿਆਂ ਲਈ ਬੀ.ਐਸ.ਸੀ. (ਆਈ.ਟੀ.), ਪੀ.ਜੀ.ਡੀ.ਸੀ.ਏ. ਤੇ ਐਮ.ਐਸ.ਸੀ. (ਆਈ.ਟੀ.) ਸੈਸ਼ਨ 2020-21 ਲਈ ਦਾਖਲਾ ਸ਼ੁਰੂ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨਲ ਦਲਵਿੰਦਰ ਸਿੰਘ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਕੋਰਸ ਲਈ ਘੱਟ ਤੋਂ ਘੱਟ ਯੋਗਤਾ 12ਵੀਂ ਹੈ, ਪੀ.ਜੀ.ਡੀ.ਸੀ.ਏ. ਕੋਰਸ ਲਈ ਯੋਗਤਾ ਗਰੈਜੂਏਸ਼ਨ ਅਤੇ ਐਮ.ਐਸ.ਸੀ. (ਆਈ.ਟੀ.) ਲਈ ਯੋਗਤਾ ਪੀ.ਜੀ.ਡੀ.ਸੀ.ਏ./ਗਰੈਜੂਏਸ਼ਨ ਹੈ। ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕਾਲਜ ਵਿੱਚ ਇੰਡਸਟਰੀ ਦੀ ਲੋੜ ਅਨੁਸਾਰ ਪੜ੍ਹਾਈ ਕਰਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀ ਆਸਾਨੀ ਨਾਲ ਕਾਮਯਾਬ ਹੋ ਸਕਣ ਅਤੇ ਦੇਸ਼ ਦੀ ਬੇਰੋਜ਼ਗਾਰੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here