ਸਰਕਾਰ ਹਮੇਸ਼ਾਂ ਕਰੇਗੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ: ਮੇਅਰ ਨਗਰ ਨਿਗਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਯਤਨਾਂ ਸਦਕਾ ਜੋ ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਮੰਗਾਂ ਮੰਨੀਆਂ ਗਈਆਂ ਹਨ ਅਤੇ ਮੁਲਾਜ਼ਮਾਂ ਦੇ ਹਿੱਤਾਂ ਵਿੱਚ ਫੈਸਲੇ ਦਿੱਤੇ ਗਏ ਹਨ, ਉਨ੍ਹਾਂ ਲਈ ਨਗਰ ਨਿਗਮ ਦੇ ਸਮੂਹ ਮਿਊਂਸਪਲ ਕੌਂਸਲਰਾਂ, ਸਫ਼ਾਈ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਦੇ ਪ੍ਰਧਾਨ ਕਰਨਜੋਤ ਆਦੀਆ, ਸੋਮ ਨਾਥ ਵਾਈਸ ਪ੍ਰਧਾਨ, ਰਾਕੇਸ਼ ਸਿੰਧੂ ਚੇਅਰਮੈਨ, ਬਲਰਾਮ ਭੱਟੀ ਸੀਨੀਅਰ ਵਾਈਸ ਪ੍ਰਧਾਨ, ਦਲੀਪ ਕੁਮਾਰ ਟਿਊਬਵੈਲ ਓਪਰੇਟਰ ਯੂਨੀਅਨ, ਨਗਰ ਨਿਗਮ ਹੁਸ਼ਿਆਰਪੁਰ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਸਮੂਹ ਸਟਾਫ਼ ਵਲੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਵਲੋਂ ਮੁਲਾਜ਼ਮ ਹਿੱਤਾਂ ਵਿੱਚ ਫੈਸਲੇ ਲਏ ਗਏ ਹਨ।

Advertisements

ਸਮੂਹ ਮੁਲਾਜ਼ਮ ਨਗਰ ਨਿਗਮ ਹੁਸ਼ਿਆਰਪੁਰ ਅਤੇ ਯੂਨੀਅਨਾਂ ਵਲੋਂ ਇਹ ਆਸ ਕੀਤੀ ਗਈ ਕਿ ਭਵਿੱਖ ਵਿੱਚ ਵੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਹਮਦਰਦੀ ਨਾਲ ਉਨ੍ਹਾਂ ਦੀਆਂ ਸਮੇਂ-ਸਮੇਂ ’ਤੇ ਰੱਖੀਆਂ ਮੰਗਾਂ ਮੰਨਦੇ ਰਹਿਣਗੇ। ਇਸ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਅਹੁੱਦੇਦਾਰਾਂ ਵਲੋਂ ਕੁਲਵੰਤ ਸਿੰਘ ਸੈਣੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਵਲੋਂ ਆਪਣੇ ਤਜ਼ਰਬੇ ਤਹਿਤ ਹੜਤਾਲ ਸਮੇਂ ਦੌਰਾਨ ਵੱਖ-ਵੱਖ ਯੂਨੀਅਨਾਂ ਦਾ ਸਹਿਯੋਗ ਦੇ ਕੇ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਉਪਰਾਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਹੜਤਾਲ ਹੋਣ ਕਾਰਨ ਸ਼ਹਿਰ ਅੰਦਰ ਸਫ਼ਾਈ, ਸੀਵਰ, ਪਾਣੀ, ਸਟਰੀਟ ਲਾਈਟਾਂ ਆਦਿ ਸਬੰਧੀ ਕੰਮ ਠੱਪ ਪਏ ਸਨ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਸਮੂਹ ਮਿਊਂਸਪਲ ਕੌਂਸਲਰ ਨਗਰ ਨਿਗਮ ਅਤੇ ਵੱਖ-ਵੱਖ ਯੂਨੀਅਨਾਂ ਵਲੋਂ ਜੋ ਹੜਤਾਲ ਖਤਮ ਗਈ ਹੈ ਜਿਸ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੁਲਾਜਮਾਂ ਵਲੋਂ ਪ੍ਰਸ਼ਾਸਨ ਨੂੰ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਉਹ ਪਹਿਲਾਂ ਦੀ ਤਰ੍ਹਾਂ ਦਿਨ ਰਾਤ ਮਿਹਨਤ ਕਰਕੇ ਆਮ ਜਨਤਾ ਨੂੰ ਹੜਤਾਲ ਸਮੇਂ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦੇ ਕੇ ਸ਼ਹਿਰ ਨੂੰ ਸੁੰਦਰ ਬਨਾਉਣਗੇ ਅਤੇ ਲੋਕਾਂ ਨੂੰ ਵੱਖ-ਵੱਖ ਬੁਨਿਆਦੀ ਸਹੂਲਤਾਂ ਸਮੇਂ ਸਿਰ ਪ੍ਰਦਾਨ ਕਰਨਗੇ।

LEAVE A REPLY

Please enter your comment!
Please enter your name here