ਜਿਲੇ ਵਿੱਚ ਕੋਵਿਡ-19 ਦੇ ਨਵੇ 7 ਪਾਜੇਟਿਵ ਮਰੀਜ, 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1763 ਨਵੇ ਸੈਪਲ ਲੈਣ  ਨਾਲ ਅਤੇ  1692 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 06 ਨਵੇ ਪਾਜੇਟਿਵ ਕੇਸ ਅਤੇ 01 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 7 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28463  ਹੈ  ਅਤੇ ਬਾਹਰਲੇ ਜਿਲਿਆ  ਤੋ 2016 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30479 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 668957 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 639157 ਸੈਪਲ  ਨੈਗਟਿਵ ਹਨ ।  ਜਦ ਕਿ 2249 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 899 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 968 ਹੈ । ਐਕਟਿਵ ਕੇਸਾ ਦੀ ਗਿਣਤੀ  121 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29390 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 2 ਮੌਤਾਂ ਹੋਈਆਂ ਹਨ ।

LEAVE A REPLY

Please enter your comment!
Please enter your name here