ਪ੍ਰਦਰਸ਼ਨ ਕਰ ਰਹੇ ਆਮ ਪਾਰਟੀ ਦੇ ਆਗੂ ਹਰਪਾਲ ਚੀਮਾ ਅਤੇ ਭਗਵੰਤ ਮਾਨ ਗਿ੍ਫਤਾਰ

ਚੰਡੀਗੜ੍ਹ:( ਦ ਸਟੈਲਰ ਨਿਊਜ਼)। ਦੇਸ਼ ਵਿੱਚ ਬਿਜਲੀ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ। ਜਿਸਦੇ ਕਾਰਣ ਦੇਸ਼ ਵਿੱਚ ਲਗਾਤਾਰ ਲੋਕ ਸਰਕਾਰ ਖਿਲਾਫ਼ ਧਰਨੇ ਲਗਾ ਕੇ ਪ੍ਰਦਰਸ਼ਨ ਕਰ ਰਹੇ ਹਨ। ਜਿਸਦੇ ਚੱਲਦਿਆ ਅੱਜ ਆਮ ਆਦਮੀ ਪਾਰਟੀ ਨੇ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਨੂੰ ਘੇਰ ਲਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਵਰਕਰਾਂ ਨੇ ਉਥੇ ਜਾ ਕੇ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੁੱਖ ਮੰਤਰੀ ਦੇ ਨਿੱਜੀ ਰਿਹਾਇਸ਼ ਸਿਸਵਾਂ ਫਾਰਮ ਤੱਕ ਪਹੰਚਣ ਦੀ ਕੋਸ਼ਿਸ ਕੀਤੀ ਪਰ ਭਾਰੀ ਪੁਲਿਸ ਫੋਰਸ ਦੁਆਰਾ ਪ੍ਰਦਰਸ਼ਨ ਕਰ ਰਹੇ ਵਰਕਰਾਂ ਨੂੰ ਰੋਕ ਲਿਆ ਗਿਆ। ਜਿਸ ਕਾਰਣ ਪੰਜਾਬ ਪੁਲਿਸ ਨੇ ਪਾਰਟੀ ਦੇ ਵਰਕਰਾਂ ਉੱਤੇ ਪਾਣੀ ਦੀਆ ਬੁਛਾੜਾਂ ਮਾਰ ਕੇ ਰੋਕਣ ਦੀ ਕੋਸ਼ਿਸ਼ ਕੀਤੀ।

Advertisements

ਇਸ ਮੌਕੇ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਭਗਵੰਤ ਮਾਨ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਪਿਛਲੇ ਚਾਰ ਸਾਲਾਂ ਤੋ ਕੰਮ ਕਰ ਰਹੀ ਹੈ। ਪਰ ਬਿਜਲੀ ਦੀ ਸਮੱਸਿਆ ਨੂੂੂੂੰ ਹੱਲ ਨਹੀ ਕੀਤਾ ਗਿਆ। ਜਿਸਦੇ ਕਾਰਣ ਪੰਜਾਬ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ ਗਿ੍ਫ਼ਤਾਰ ਕਰਕੇ ਮਾਜਰੀ ਥਾਣੇ ਲਿਆਦਾ ਗਿਆ।

LEAVE A REPLY

Please enter your comment!
Please enter your name here